Mark 2:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਾਂ ਲੇਵੀ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਉਹਨਾਂ ਨੇ ਰਾਹ ਵਿੱਚ ਜਾਂਦੇ ਹੋਏ ਹਲਫ਼ਾਈ ਦੇ ਪੁੱਤਰ ਲੇਵੀ ਨੂੰ ਟੈਕਸ ਦੇ ਦਫ਼ਤਰ ਵਿੱਚ ਬੈਠੇ ਦੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਆ ।” ਉਹ ਉੱਠਿਆ ਅਤੇ ਉਹਨਾਂ ਦੇ ਪਿੱਛੇ ਤੁਰ ਪਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਕੀ ਤੇ ਬੈਠਾ ਵੇਖਿਆ। ਉਹਨਾਂ ਨੇ ਉਸ ਨੂੰ ਆਗਿਆ ਦਿੱਤੀ, “ਮੇਰੇ ਮਗਰ ਚਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂਦੇ ਹੋਏ ਉਹ ਨੇ ਹਲਫਾ ਦੇ ਪੁੱਤ੍ਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਹੋ ਤੁਰਿਆ
Punjabi ERV
ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸਨੂੰ ਕਿਹਾ, “ਮੇਰੇ ਪਿਛੇ ਹੋ ਤੁਰ।” ਤਾਂ ਲੇਵੀ ਉਠਿਆ ਅਤੇ ਉਸਦੇ ਪਿਛੇ ਹੋ ਤੁਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جاندے ہوئے اوس حلفئی دے پُتر لاوی نُوں محصُول دی چَوکی اُتّے بَیٹھیاں ویکھیا۔ تے اوہنوں آکھیا پئی میرے پِچّھے ٹُر آ۔ سو اوہ اُٹھیا تے اوہدے پِچّھے ٹُر پیا۔
Punjabi Standard Bible (Punjabi Standard Bible) 2023
ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੁੰਗੀ 'ਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਦ ਉਹ ਉੱਠ ਕੇ ਉਸ ਦੇ ਪਿੱਛੇ ਹੋ ਤੁਰਿਆ।