Mark 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਯਿਸੂ ਲੇਵੀ ਦੇ ਘਰ ਭੋਜਨ ਕਰਨ ਲਈ ਬੈਠੇ ਤਦ ਬਹੁਤ ਸਾਰੇ ਟੈਕਸ ਲੈਣ ਵਾਲੇ, ਸਮਾਜ ਵਿੱਚੋਂ ਕੱਢੇ ਹੋਏ, ਯਿਸੂ ਅਤੇ ਉਹਨਾਂ ਦੇ ਚੇਲਿਆਂ ਦੇ ਨਾਲ ਭੋਜਨ ਕਰਨ ਲਈ ਬੈਠੇ, ਕਿਉਂਕਿ ਬਹੁਤ ਸਾਰੇ ਯਿਸੂ ਦੇ ਪਿੱਛੇ ਚੱਲਣ ਲੱਗ ਪਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਲਈ ਬੈਠੇ ਸਨ, ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹਨਾਂ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹਨਾਂ ਦੇ ਪਿੱਛੇ ਹੋ ਲਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਹ ਉਸ ਦੇ ਘਰ ਵਿੱਚ ਰੋਟੀ ਖਾਣ ਬੈਠਾ ਅਤੇ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਓਹ ਬਹੁਤ ਸਾਰੇ ਸਨ ਅਤੇ ਉਹ ਦੇ ਮਗਰ ਤੁਰੇ ਆਉਂਦੇ ਸਨ
Punjabi ERV
ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀਡ਼ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿਛਾ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی جدوں اوہدے گھر وِچ روٹی کھان بَیٹھا۔ تے بتھیرے محصُولئے تے گُنہگار یِسُوع تے اوہدے شاگِرداں نال بَہہ گئے۔ کیوں جو اوہ بتھیرے سن۔ تے اوہدے مگر ٹُر آئے سن۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ, ਲੇਵੀ ਦੇ ਘਰ ਭੋਜਨ ਖਾਣ ਬੈਠਾ ਅਤੇ ਬਹੁਤ ਸਾਰੇ ਮਹਿਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਭੋਜਨ ਕਰਨ ਬੈਠੇ ਕਿਉਂਕਿ ਉਹ ਬਹੁਤ ਸਾਰੇ ਸਨ ਅਤੇ ਉਸ ਦੇ ਪਿੱਛੇ ਹੋ ਤੁਰੇ ਸਨ।