Mark 2:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸੂਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸ ਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਫ਼ਰੀਸੀ ਦਲ ਦੇ ਵਿਵਸਥਾ ਦੇ ਸਿੱਖਿਅਕਾਂ ਨੇ ਇਹ ਦੇਖਿਆ ਤਦ ਉਹ ਯਿਸੂ ਦੇ ਚੇਲਿਆਂ ਨੂੰ ਕਹਿਣ ਲੱਗੇ, “ਇਹ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਭੋਜਨ ਕਰਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖ ਬਿਵਸਥਾ ਦੇ ਉਪਦੇਸ਼ਕਾਂ ਨੇ, ਜੋ ਫ਼ਰੀਸੀ ਸਨ, ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
Punjabi ERV
ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹਡ਼ੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸਊਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد فرِیسیاں دے فقِیہاں نیں اوہنوں محصُولِیاں تے گُنہگاراں نال کھاندیاں ویکھیا۔ تَد اوہدے چیلیاں نُوں آکھیا پئی اوہ محصُولِیاں تے گُنہگاراں دے نال کھاندا پَیندا اے۔
Punjabi Standard Bible (Punjabi Standard Bible) 2023
ਜਦੋਂ ਫ਼ਰੀਸੀ ਸ਼ਾਸਤਰੀਆਂ ਨੇ ਇਹ ਵੇਖਿਆ ਕਿ ਉਹ ਪਾਪੀਆਂ ਅਤੇ ਮਹਿਸੂਲੀਆਂ ਦੇ ਨਾਲ ਖਾਂਦਾ ਹੈ ਤਾਂ ਉਹ ਉਸ ਦੇ ਚੇਲਿਆਂ ਨੂੰ ਕਹਿਣ ਲੱਗੇ, “ਉਹ ਮਹਿਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ-ਪੀਂਦਾ ਹੈ?”