Mark 2:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇਹ ਸੁਣ ਕੇ ਉਹਨਾਂ ਨੂੰ ਉੱਤਰ ਦਿੱਤਾ, “ਚੰਗੇ ਭਲਿਆਂ ਨੂੰ ਵੈਦ ਦੀ ਲੋੜ ਨਹੀਂ ਪਰ ਬਿਮਾਰਾਂ ਨੂੰ ਹੈ । ਮੈਂ ਨੇਕਾਂ ਨੂੰ ਨਹੀਂ ਪਰ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੁਣ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
Punjabi ERV
ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋਡ਼ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع سُن کے اوہناں نُوں آکھیا۔ پئی تگڑیاں نُوں حکِیم دی لوڑ نئیں پر روگِیاں نُوں لوڑ اے۔ مَیں نیکاں نُوں نئیں پر گُناہِیاں نُوں سَدّن آیا آں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਕਿਹਾ, “ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ, ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”