Mark 2:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸੱਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ । ਇਸ ਲਈ ਕੁਝ ਲੋਕ ਯਿਸੂ ਕੋਲ ਆਏ ਅਤੇ ਪੁੱਛਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਕਿਉਂ ਨਹੀਂ ਰੱਖਦੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਕਰ ਰਹੇ ਸਨ। ਕੁਝ ਨੇ ਆ ਕੇ ਯਿਸ਼ੂ ਨੂੰ ਪ੍ਰਸ਼ਨ ਕੀਤਾ, “ਅਜਿਹਾ ਕਿਉਂ ਹੈ ਕਿ ਯੋਹਨ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
Punjabi ERV
ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰਖ ਸਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰਖਦੇ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا دے شاگِرد تے فریسی روزہ رکھدے سن۔ تے اوہناں آ کے اوہنوں آکھیا پئی یُوحنّا دے شاگِرد تے فرِیسیاں دے شاگِرد کیوں روزہ رکھدے نیں۔ پر تیرے شاگِرد نئیں رکھدے؟
Punjabi Standard Bible (Punjabi Standard Bible) 2023
ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਇਸ ਲਈ ਉਹ ਆ ਕੇ ਉਸ ਨੂੰ ਕਹਿਣ ਲੱਗੇ, “ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਕਿਉਂ ਨਹੀਂ ਰੱਖਦੇ?”