Mark 2:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਨਵੇਂ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਨੂੰ ਨਹੀਂ ਲਾਉਂਦਾ, ਜੇਕਰ ਕੋਈ ਇਸ ਤਰ੍ਹਾਂ ਕਰਦਾ ਹੈ ਤਾਂ ਨਵੀਂ ਟਾਕੀ ਦੀ ਖਿੱਚ ਨਾਲ ਪੁਰਾਣਾ ਕੱਪੜਾ ਹੋਰ ਪਾਟ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ ਕਿਉਂਕਿ ਅਜਿਹਾ ਕਰਨ ਉੱਤੇ ਨਵੇਂ ਕੱਪੜੇ ਦੀ ਟਾਕੀ ਉਸ ਪੁਰਾਣੇ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਹੋਰ ਵੀ ਵੱਧ ਫੱਟ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੁਰਾਣੇ ਕੱਪੜੇ ਨੂੰ ਕੋਰੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਜਿਹੜੀ ਲਾਈ ਹੈ ਉਸ ਤੋਂ ਕੁਝ ਖਿੱਚ ਲੈਂਦੀ ਅਰਥਾਤ ਨਵੀਂ ਪੁਰਾਣੀ ਤੋਂ ਅਤੇ ਉਹ ਲੰਗਾਰ ਵਧ ਜਾਂਦਾ ਹੈ
Punjabi ERV
“ਕੋਈ ਵੀ ਮਨੁੱਖ ਅਨਸੁੰਗਡ਼ੇ ਕੱਪਡ਼ੇ ਦੀ ਟਾਕੀ ਪੁਰਾਣੇ ਕੱਪਡ਼ੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪਡ਼ੇ ਦੀ ਨਵੀਂ ਟਾਕੀ ਸੁੰਗਡ਼ ਜਾਵੇਗੀ ਅਤੇ ਪੁਰਾਣੇ ਕੱਪਡ਼ੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵਡਿਆਂ ਕ੍ਕਰ ਦੇਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پرانے کپڑے نُوں کورے کپڑے دی ٹاکی کوئی نئیں لاندا۔ جے لاوے وی تے اوہ لائی ہوئی ٹاکی اوس توں کُجھ کھِچّ لَیندی اے یعنی نَوِیں پرانے توں تے لنگار وَدّھ جاندا اے۔
Punjabi Standard Bible (Punjabi Standard Bible) 2023
ਕੋਈ ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਨਹੀਂ ਤਾਂ ਉਹ ਨਵੀਂ ਟਾਕੀ ਉਸ ਪੁਰਾਣੇ ਕੱਪੜੇ ਵਿੱਚੋਂ ਖਿੱਚ ਲੈਂਦੀ ਹੈ ਅਤੇ ਉਹ ਹੋਰ ਵੀ ਜ਼ਿਆਦਾ ਪਾਟ ਜਾਂਦਾ ਹੈ।