Mark 2:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰੱਖਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਨਾ ਕੋਈ ਨਵੀਂ ਮੈ ਪੁਰਾਣੀਆਂ ਮਸ਼ਕਾਂ ਵਿੱਚ ਭਰਦਾ ਹੈ । ਜੇਕਰ ਕੋਈ ਇਸ ਤਰ੍ਹਾਂ ਕਰਦਾ ਹੈ ਤਦ ਨਵੀਂ ਮੈ ਪੁਰਾਣੀਆਂ ਮਸ਼ਕਾਂ ਨੂੰ ਪਾੜ ਦਿੰਦੀ ਹੈ ਅਤੇ ਇਸ ਤਰ੍ਹਾਂ ਮੈ ਅਤੇ ਮਸ਼ਕਾਂ ਦੋਵੇਂ ਨਾਸ਼ ਹੋ ਜਾਂਦੀਆਂ ਹਨ । ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਹੀ ਭਰੀ ਜਾਂਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਤਰ੍ਹਾ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।
Punjabi ERV
ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾਡ਼ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰਖਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نَوِیں انگور دے رَس نُوں پرانیاں مشکاں وِچ کوئی نئیں بھردا۔ جے بھرے وی تے رَس مشکاں نُوں پاڑ دے گا۔ تے انگور دا رَس تے مشکاں دوہاں دا ناس ہو جاندا اے۔ پر نَوِیں انگور دے رَس نُوں نَوِیاں مشکاں وِچ بھر دے نیں۔
Punjabi Standard Bible (Punjabi Standard Bible) 2023
ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈ ਤੇ ਮਸ਼ਕਾਂ ਦੋਵੇਂ ਨਾਸ ਹੋ ਜਾਣਗੀਆਂ। ਇਸ ਲਈ ਨਵੀਂ ਮੈ ਨੂੰ ਨਵੀਆਂ ਮਸ਼ਕਾਂ ਵਿੱਚ ਭਰਿਆ ਜਾਂਦਾ ਹੈ ।”