Mark 2:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸ ਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਤੁਸੀਂ ਦਾਊਦ ਦੇ ਬਾਰੇ ਨਹੀਂ ਪੜ੍ਹਿਆ ਕਿ ਉਸ ਨੇ ਕੀ ਕੀਤਾ ਜਦੋਂ ਉਹ ਅਤੇ ਉਸ ਦੇ ਸਾਥੀ ਲੋੜਵੰਦ ਅਤੇ ਭੁੱਖੇ ਸਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਵੀ ਨਹੀਂ ਪੜ੍ਹਿਆ; ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਅਤੇ ਭੋਜਨ ਦੀ ਲੋੜ ਵਿੱਚ ਸਨ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸਾਂ ਕਦੇ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਦ ਉਹ ਨੂੰ ਲੋੜ ਸੀ ਅਤੇ ਉਹ ਤੇ ਉਹ ਦੇ ਸਾਥੀ ਭੁੱਖੇ ਸਨ?
Punjabi ERV
ਉਸਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਅਤੇ ਉਸਦੇ ਚੇਲੇ ਭੁਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋਡ਼ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ تُساں کدی نئیں پڑھیا پئی جدوں داؤد نُوں لوڑ پئی۔ تے اوہنوں تے اوہدے سَنگیاں نُوں بُھکھ لگّی۔ تے اوس کِیہ کِیتا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਲੋੜ ਪੈਣ 'ਤੇ ਕੀ ਕੀਤਾ ਜਦੋਂ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਭੁੱਖ ਲੱਗੀ?