Mark 2:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸ ਤਰ੍ਹਾਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਰੋਟੀਆਂ ਖਾਧੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ, ਜਿਹੜੀਆਂ ਪਰਮੇਸ਼ਰ ਦੇ ਸਾਹਮਣੇ ਚੜ੍ਹਾਈਆਂ ਹੋਈਆਂ ਸਨ, ਜਦੋਂ ਕਿ ਇਹ ਚੜ੍ਹਾਵੇ ਦੀਆਂ ਰੋਟੀਆਂ ਪੁਰੋਹਿਤ ਨੂੰ ਛੱਡ ਕੇ ਬਾਕੀ ਸਭ ਨੂੰ ਖਾਣੀਆਂ ਮਨ੍ਹਾ ਸਨ । ਇਹ ਘਟਨਾ ਅਬਿਯਾਥਾਰ ਮਹਾਂ-ਪੁਰੋਹਿਤ ਦੇ ਸਮੇਂ ਵਾਪਰੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਹਾਂ ਜਾਜਕ ਅਬੀਯਾਥਰ ਦੇ ਸਮੇਂ ਵਿੱਚ ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਚੜਾਵੇ ਦੀਆਂ ਰੋਟੀਆ ਖਾਧੀਆਂ ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਯੋਗ ਨਹੀਂ ਸੀ। ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ। ”
Punjabi Bible 2016 - ਪਵਿੱਤਰ ਬਾਈਬਲ O.V.
ਜੋ ਉਹ ਕਿੱਕੁਰ ਸਰਦਾਰ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨਾ ਹੋਰ ਕਿਸੇ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ
Punjabi ERV
ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਚਢ਼ਾਵੇ ਵਾਲੀਆਂ ਰੋਟੀਆਂ ਖਾ ਲਾਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸਦੇ ਨਾਲ ਸਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوہ کِیویں سردار کاہِن اَبیاتر دے ویلے خُدا دے گھر وِچ گیا۔ تے چڑھاوے دِیاں روٹِیاں کھا لئیاں۔ جِنہاں دا کھانا کاہِناں دے بِناں ہور کِسے نُوں روا نئیں سی۔ تے اپنے سَنگیاں نُوں وی دِتّیاں؟
Punjabi Standard Bible (Punjabi Standard Bible) 2023
ਮਹਾਂਯਾਜਕ ਅਬਯਾਥਾਰ ਦੇ ਸਮੇਂ ਕਿਵੇਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਹਜ਼ੂਰੀ ਦੀਆਂ ਰੋਟੀਆਂ ਖਾਧੀਆਂ, ਜਿਨ੍ਹਾਂ ਨੂੰ ਖਾਣਾ ਯਾਜਕਾਂ ਬਿਨਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਉਸ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?”