Mark 3:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸ ਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਬਾਰ੍ਹਾਂ ਨੂੰ ਆਪਣੇ ਨਾਲ ਰਹਿਣ ਲਈ ਚੁਣਿਆ ਅਤੇ ਉਹਨਾਂ ਨੂੰ ਰਸੂਲ ਕਿਹਾ । ਉਹਨਾਂ ਨੇ ਰਸੂਲਾਂ ਨੂੰ ਇਸ ਲਈ ਚੁਣਿਆ ਕਿ ਉਹ ਉਹਨਾਂ ਨੂੰ ਪ੍ਰਚਾਰ ਕਰਨ ਦੇ ਲਈ ਭੇਜਣ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਬਾਰਾਂ ਨੂੰ ਚੁਣਿਆ ਕਿ ਉਹ ਉਹਨਾਂ ਦੇ ਨਾਲ ਰਹਿਣ ਅਤੇ ਉਹ ਉਹਨਾਂ ਨੂੰ ਪ੍ਰਚਾਰ ਕਰਨ ਲਈ ਭੇਜ ਸਕਣ
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਨੇ ਬਾਰਾਂ ਪੁਰਸ਼ ਠਹਿਰਾਏ ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ ਭਈ ਪਰਚਾਰ ਕਰਨ
Punjabi ERV
ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس باراں نُوں مُقرّر کِیتا پئی اوہدے نال رہن۔ تے اوہ اوہناں نُوں گھلّے۔ پئی منادی کرن۔
Punjabi Standard Bible (Punjabi Standard Bible) 2023
ਤਦ ਉਸ ਨੇ ਬਾਰ੍ਹਾਂ ਨੂੰ ਨਿਯੁਕਤ ਕੀਤਾ [ਜਿਨ੍ਹਾਂ ਨੂੰ ਉਸ ਨੇ “ਰਸੂਲ” ਨਾਮ ਵੀ ਦਿੱਤਾ] ਤਾਂਕਿ ਉਹ ਉਸ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਪ੍ਰਚਾਰ ਲਈ ਭੇਜੇ