Mark 3:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸ ਦੇ ਵਿਰੁੱਧ ਦੋਸ਼ ਲਾ ਸੱਕਣ। ਇਸ ਲਈ ਸਭ ਉਸ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁੰਡੇ ਨੂੰ ਠੀਕ ਕਰੇਗਾ ਕਿ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕ ਉੱਥੇ ਇਸ ਮੌਕੇ ਦੀ ਭਾਲ ਵਿੱਚ ਸਨ ਕਿ ਉਹ ਦੇਖਣ ਕਿ ਯਿਸੂ ਸਬਤ ਦੇ ਦਿਨ ਉਸ ਆਦਮੀ ਦਾ ਸੁੱਕਾ ਹੱਥ ਠੀਕ ਕਰਦੇ ਹਨ ਜਾਂ ਨਹੀਂ ਤਾਂ ਜੋ ਉਹ ਯਿਸੂ ਉੱਤੇ ਦੋਸ਼ ਲਾ ਸਕਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚੋਂ ਕਈ ਯਿਸ਼ੂ ਉੱਤੇ ਦੋਸ਼ ਲਾਉਣ ਦਾ ਕਾਰਣ ਲੱਭਣ ਵਾਸਤੇ, ਯਿਸ਼ੂ ਨੂੰ ਨੇੜਿਓ ਜਾਂਚਣ ਲਗੇ ਕੀ ਯਿਸ਼ੂ ਸਬਤ ਦੇ ਦਿਨ ਉਸਨੂੰ ਚੰਗਾ ਕਰਦਾ ਹੈ ਕਿ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਦੀ ਤੱਕ ਵਿਚ ਲੱਗੇ ਹੋਏ ਸਨ ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰੇ ਕਿ ਨਹੀਂ ਭਈ ਉਹ ਦੇ ਜੁੰਮੇ ਦੋਸ਼ ਲਾਉਣ
Punjabi ERV
ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ਡ਼ਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸਦੇ ਵਿਰੁੱਧ ਦੋਸ਼ ਲਾ ਸਕਣ। ਇਸ ਲਈ ਸਭ ਉਸਨੂੰ ਬਡ਼ੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾਡ਼ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁਂਡੇ ਨੂੰ ਠੀਕ ਕਰੇਗਾ ਕਿ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہدی تاک وِچ لگّے ہوئے سن۔ پئی جیکر اوہ سبت دے دِن اوہنوں ولّ کرے تے اسی اوہدے اُتّے نالش کریئے۔
Punjabi Standard Bible (Punjabi Standard Bible) 2023
ਅਤੇ ਫ਼ਰੀਸੀ ਉਸ ਦੀ ਤਾਕ ਵਿੱਚ ਸਨ ਕਿ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰੇ ਤਾਂਕਿ ਉਹ ਉਸ ਉੱਤੇ ਦੋਸ਼ ਲਾ ਸਕਣ।