Mark 3:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੇ ਸਿੱਖਿਅਕ ਜੋ ਯਰੂਸ਼ਲਮ ਤੋਂ ਆਏ ਸਨ ਕਹਿਣ ਲੱਗੇ, “ਇਸ ਦੇ ਵਿੱਚ ਬਾਲਜ਼ਬੂਲ ਹੈ ਅਤੇ ਇਹ ਅਸ਼ੁੱਧ ਆਤਮਾਵਾਂ ਦੇ ਹਾਕਮ ਦੀ ਮਦਦ ਨਾਲ ਉਹਨਾਂ ਨੂੰ ਕੱਢਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੇਰੂਸ਼ਲੇਮ ਨਗਰ ਵੱਲੋਂ ਉੱਥੇ ਆਏ ਹੋਏ ਧਰਮ ਦੇ ਉਪਦੇਸ਼ਕਾਂ ਨੇ ਕਿਹਾ, “ਯਿਸ਼ੂ ਵਿੱਚ ਬੇਲਜ਼ਬੂਲ ਸਮਾਇਆ ਹੋਇਆ ਹੈ ਅਤੇ ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗ੍ਰੰਥੀਆਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਭਈ ਉਹ ਬਆਲ- ਜ਼ਬੂਲ ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ
Punjabi ERV
ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬਡ਼ਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فقِیہ جیہڑے یرُوشلِیم توں آئے سن آکھن لگّے پئی اوہ بَعلزبُول نال مِلیا ہویا اے۔ تے بدرُوحاں دے سردار دی مدد نال بدرُوحاں نُوں کڈھدا اے۔
Punjabi Standard Bible (Punjabi Standard Bible) 2023
ਯਰੂਸ਼ਲਮ ਤੋਂ ਆਏ ਸ਼ਾਸਤਰੀ ਇਹ ਕਹਿ ਰਹੇ ਸਨ, “ਉਸ ਵਿੱਚ ਬਆਲਜ਼ਬੂਲ ਹੈ ਅਤੇ ਉਹ ਦੁਸ਼ਟ ਆਤਮਾਵਾਂ ਦੇ ਪ੍ਰਧਾਨ ਦੀ ਸਹਾਇਤਾ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹੈ।”