Mark 3:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਕਿਸੇ ਤਾਕਤਵਰ ਦੇ ਘਰ ਵਿੱਚ ਵੜ ਕੇ ਉਸ ਦਾ ਮਾਲ ਨਹੀਂ ਲੁੱਟ ਸਕਦਾ ਜਦੋਂ ਤੱਕ ਕਿ ਉਹ ਪਹਿਲਾਂ ਤਾਕਤਵਰ ਦੇ ਹੱਥ ਪੈਰ ਬੰਨ੍ਹ ਨਾ ਲਵੇ, ਫਿਰ ਉਹ ਉਸ ਦੇ ਘਰ ਨੂੰ ਲੁੱਟ ਸਕੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਕਿਸੇ ਤਾਕਤਵਰ ਆਦਮੀ ਦੇ ਘਰ ਜ਼ਬਰਦਸਤੀ ਪਰਵੇਸ਼ ਕਰਕੇ ਉਸਦੀ ਸੰਪਤੀ ਉਸ ਸਮੇਂ ਤੱਕ ਨਹੀਂ ਲੁੱਟ ਸਕਦਾ ਜਦੋਂ ਤੱਕ ਉਹ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ। ਫਿਰ ਹੀ ਉਹ ਉਸ ਤਾਕਤਵਰ ਆਦਮੀ ਦੀ ਸੰਪਤੀ ਲੁੱਟ ਸੱਕੇਗਾ
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੋਈ ਕਿਸੇ ਜੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਅਸਬਾਬ ਲੁੱਟ ਨਹੀਂ ਸੱਕਦਾ ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਦ ਉਹ ਉਸ ਦਾ ਘਰ ਲੁੱਟੇਗਾ
Punjabi ERV
ਪਰ ਜਦੋਂ ਕੋਈ ਬੰਦਾ ਕਿਸੇ ਤਕਡ਼ੇ ਆਦਮੀ ਦੇ ਘਰ ਵਿੱਚ ਵਡ਼ਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸਨੂੰ ਤਕਡ਼ੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر زوراور بندے دے گھر وِچ کوئی اوہدا اسباب لُٹّن لئی وڑ نئیں سکدا۔ جد تِیکر پہلاں اوس زوراور نُوں بَنّھ نا لَوے۔ تَد ای اوہ اوہدا گھر لُٹّے گا۔
Punjabi Standard Bible (Punjabi Standard Bible) 2023
ਕੋਈ ਕਿਸੇ ਤਾਕਤਵਰ ਦੇ ਘਰ ਵਿੱਚ ਦਾਖਲ ਹੋ ਕੇ ਉਸ ਦਾ ਸਮਾਨ ਨਹੀਂ ਲੁੱਟ ਸਕਦਾ ਜਦੋਂ ਤੱਕ ਉਹ ਪਹਿਲਾਂ ਉਸ ਤਾਕਤਵਰ ਨੂੰ ਬੰਨ੍ਹ ਨਾ ਲਵੇ ਅਤੇ ਫਿਰ ਉਹ ਉਸ ਦਾ ਘਰ ਲੁੱਟ ਸਕੇਗਾ।