Mark 3:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਯਿਸੂ ਦੇ ਕੋਲ ਵੱਡੀ ਭੀੜ ਲੱਗੀ ਹੋਈ ਸੀ । ਜਦੋਂ ਉਹਨਾਂ ਨੂੰ ਇਹ ਦੱਸਿਆ ਗਿਆ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਤੁਹਾਨੂੰ ਸੱਦ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਉਹਨਾਂ ਨੂੰ ਘੇਰੇ ਹੋਏ ਬੈਠੀ ਸੀ, ਅਤੇ ਉਹਨਾਂ ਨੇ ਯਿਸ਼ੂ ਨੂੰ ਦੱਸਿਆ, “ਉਹ ਵੇਖੋ! ਤੁਹਾਡੀ ਮਾਤਾ ਅਤੇ ਤੁਹਾਡੇ ਭੈਣ ਤੇ ਭਰਾ ਬਾਹਰ ਤੁਹਾਡੀ ਤਲਾਸ਼ ਕਰ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਹੁਤ ਲੋਕ ਉਹ ਦੇ ਚੁਫੇਰੇ ਬੈਠੇ ਸਨ ਸੋ ਉਹ ਨੂੰ ਆਖਣ ਲੱਗੇ, ਵੇਖ ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੈਨੂੰ ਢੂੰਡਦੇ ਹਨ
Punjabi ERV
ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁਛ-ਗਿਛ ਕਰ ਰਹੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ اوہدے چَوفیرے بَیٹھی ہوئی سی۔ تے لوک اوہنوں آکھن لگّے پئی ویکھ۔ تیری ماں تے تیرے بھرا باہر تینُوں مِلنا چاہندے نیں۔
Punjabi Standard Bible (Punjabi Standard Bible) 2023
ਲੋਕ ਉਸ ਦੇ ਆਲੇ-ਦੁਆਲੇ ਬੈਠੇ ਹੋਏ ਸਨ ਅਤੇ ਉਨ੍ਹਾਂ ਨੇ ਉਸ ਨੂੰ ਕਿਹਾ, “ਵੇਖ, ਤੇਰੀ ਮਾਤਾ, ਤੇਰੇ ਭਰਾ ਅਤੇ ਤੇਰੀਆਂ ਭੈਣਾਂ ਬਾਹਰ ਤੈਨੂੰ ਲੱਭਦੇ ਹਨ।”