Mark 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਲੋਕਾਂ ਵੱਲ ਦੇਖਿਆ ਅਤੇ ਪੁੱਛਿਆ, “ਠੀਕ ਕੀ ਹੈ? ਸਬਤ ਦੇ ਦਿਨ ਕਿਸੇ ਦਾ ਭਲਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਜਾਂ ਗੁਆਉਣੀ?” ਪਰ ਉਹ ਚੁੱਪ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਨ੍ਹਾਂ ਨੂੰ ਪੁੱਛਿਆ, “ਸਬਤ ਦੇ ਦਿਨ ਕੀ ਕਰਨਾ ਸਹੀ ਹੈ, ਚੰਗਾ ਜਾਂ ਬੁਰਾ, ਜਾਨ ਬਚਾਉਣਾ ਜਾਂ ਮਾਰਨਾ?” ਪਰ ਉਹ ਚੁੱਪ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਜਾਨ ਮਾਰਨੀ? ਪਰ ਓਹ ਚੁੱਪ ਹੀ ਰਹੇ
Punjabi ERV
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں نُوں آکھیا۔ سبت دے دِن بھلے کمّ کرنے روا نیں یا بُرے کمّ؟ جان بچانی یا جان مارنی؟ پر اوہ چُپ ای رہے
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਸਬਤ ਦੇ ਦਿਨ ਕੀ ਕਰਨਾ ਯੋਗ ਹੈ; ਭਲਾ ਕਰਨਾ ਜਾਂ ਬੁਰਾ ਕਰਨਾ, ਜੀਵਨ ਬਚਾਉਣਾ ਜਾਂ ਨਾਸ ਕਰਨਾ?” ਪਰ ਉਹ ਚੁੱਪ ਰਹੇ।