Mark 3:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਗੁੱਸੇ ਨਾਲ ਚਾਰੇ ਪਾਸੇ ਦੇਖਿਆ ਅਤੇ ਉਹਨਾਂ ਦੇ ਦਿਲਾਂ ਦੀ ਕਠੋਰਤਾ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਉਸ ਆਦਮੀ ਨੂੰ ਕਿਹਾ, “ਆਪਣਾ ਹੱਥ ਅੱਗੇ ਵਧਾ ।” ਉਸ ਨੇ ਵਧਾ ਦਿੱਤਾ ਅਤੇ ਉਸ ਦਾ ਹੱਥ ਉਸੇ ਸਮੇਂ ਬਿਲਕੁਲ ਠੀਕ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਗੁੱਸੇ ਵਿੱਚ ਉਹਨਾਂ ਵੱਲ ਵੇਖਿਆ ਅਤੇ ਉਨ੍ਹਾਂ ਦੇ ਜ਼ਿੱਦੀ ਦਿਲਾਂ ਤੇ ਦੁਖੀ ਹੋ ਕੇ ਉਸ ਆਦਮੀ ਨੂੰ ਕਿਹਾ, “ਆਪਣਾ ਹੱਥ ਵਧਾ।” ਉਸਨੇ ਆਪਣਾ ਹੱਥ ਵਧਾਇਆ ਅਤੇ ਉਸਦਾ ਹੱਥ ਪੂਰੀ ਤਰ੍ਹਾਂ ਚੰਗਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋਕੇ ਉਨ੍ਹਾਂ ਵੱਲ ਕ੍ਰੋਧ ਨਾਲ ਚੁਫੇਰੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਲੰਮਾ ਕਰ। ਤਾਂ ਉਸ ਨੇ ਲੰਮਾ ਕੀਤਾ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ
Punjabi ERV
ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں دی سخت دِلی دے سبّب اُداس ہو کے غُصّے دی نظر نال اوہناں ولّ ویکھیا تے اوس بندے نُوں آکھیا اپنا ہتّھ وَدّھا۔ تے اوس وَدھایا تے اوہدا ہتّھ ٹھیک ہوگیا۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਦੇ ਦਿਲ ਦੀ ਕਠੋਰਤਾ 'ਤੇ ਦੁਖੀ ਹੁੰਦੇ ਹੋਏ ਗੁੱਸੇ ਨਾਲ ਉਨ੍ਹਾਂ ਵੱਲ ਚਾਰੇ-ਪਾਸੇ ਵੇਖਿਆ ਅਤੇ ਉਸ ਮਨੁੱਖ ਨੂੰ ਕਿਹਾ, “ਆਪਣਾ ਹੱਥ ਅੱਗੇ ਵਧਾ।” ਤਦ ਉਸ ਨੇ ਅੱਗੇ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।