Mark 3:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਰੂਸ਼ਲਮ, ਅਦੁਮਿਆ ਅਤੇ ਯਰਦਨ ਨਦੀ ਦੇ ਪਾਰ ਦੇ ਇਲਾਕਿਆਂ, ਸੂਰ ਅਤੇ ਸੈਦਾ ਦੇ ਆਲੇ ਦੁਆਲੇ ਤੋਂ ਸੀ । ਇਹ ਭੀੜ ਯਿਸੂ ਦੇ ਕੰਮਾਂ ਦੇ ਬਾਰੇ ਸੁਣ ਕੇ ਉਹਨਾਂ ਦੇ ਕੋਲ ਆਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਦੇ ਵੱਡੇ-ਵੱਡੇ ਕੰਮਾਂ ਦਾ ਵਰਣਨ ਉਹਨਾਂ ਨੇ ਸੁਣਿਆ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਨਗਰ, ਇਦੂਮਿਆ ਪ੍ਰਦੇਸ਼, ਤੇ ਯਰਦਨ ਨਦੀ ਦੇ ਪਾਰ ਦੇ ਖੇਤਰਾਂ ਅਤੇ ਸੋਰ ਅਤੇ ਸਿਦੋਨ ਵੱਲੋਂ ਵੀ ਅਨੇਕਾਂ ਲੋਕ ਇਸ ਭੀੜ ਵਿੱਚ ਸ਼ਾਮਲ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੂਦਿਯਾ ਅਤੇ ਯਰੂਸ਼ਲਮ ਅਤੇ ਅਦੂਮ ਤੋਂ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿਹੇ ਵੱਡੇ ਵੱਡੇ ਕੰਮ ਕਰਦਾ ਹੈ ਉਹ ਦੇ ਕੋਲ ਆਈ
Punjabi ERV
ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُودیہ تے یرُوشلِیم تے اِدومَیہ تے یَردن دے پاروں تے صُور تے صَیدا دے آلے دَوالیوں وی اِک وڈّی بِھیڑ ایہہ خبر سُن کے پئی اوہ کیڈے وڈّے کمّ کر دا اے اوہدے کول آئی۔
Punjabi Standard Bible (Punjabi Standard Bible) 2023
ਯਰੂਸ਼ਲਮ, ਅਦੂਮ, ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ-ਦੁਆਲਿਓਂ ਇੱਕ ਵੱਡੀ ਭੀੜ ਉਨ੍ਹਾਂ ਸਭ ਕੰਮਾਂ ਬਾਰੇ ਸੁਣ ਕੇ ਜੋ ਉਹ ਕਰ ਰਿਹਾ ਸੀ, ਉਸ ਕੋਲ ਆਈ।