Mark 4:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸ ਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜ੍ਹੇ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਾਰ ਫਿਰ ਯਿਸੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਉਪਦੇਸ਼ ਦੇਣ ਲੱਗੇ ਤਾਂ ਉਹਨਾਂ ਕੋਲ ਇੱਕ ਬਹੁਤ ਵੱਡੀ ਭੀੜ ਇਕੱਠੀ ਹੋ ਗਈ, ਜਿਸ ਦੇ ਕਾਰਨ ਉਹਨਾਂ ਨੂੰ ਇੱਕ ਕਿਸ਼ਤੀ ਵਿੱਚ ਚੜ੍ਹ ਕੇ ਬੈਠਣਾ ਪਿਆ ਜੋ ਝੀਲ ਦੇ ਵਿੱਚ ਸੀ । ਭੀੜ ਕੰਢੇ ਉੱਤੇ ਹੀ ਬੈਠੀ ਰਹੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵਾਰ ਫਿਰ ਯਿਸ਼ੂ ਗਲੀਲ ਝੀਲ ਦੇ ਕੰਢੇ ਤੇ ਉਪਦੇਸ਼ ਦੇਣ ਲੱਗੇ। ਅਤੇ ਬਹੁਤ ਵੱਡੀ ਭੀੜ ਉਸਦੇ ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਏ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਝੀਲ ਦੇ ਕੰਢੇ ਉਪਦੇਸ਼ ਦੇਣ ਲੱਗਾ ਅਰ ਇੱਕ ਐਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਰ ਸਾਰੀ ਭੀੜ ਝੀਲ ਦੇ ਕੰਢੇ ਧਰਤੀ ਉੱਤੇ ਰਹੀ
Punjabi ERV
ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀਡ਼ ਉਸਦੇ ਗਿਰਦ ਜੁਡ਼ ਗਈ। ਤਾਂ ਉਹ ਇੱਕ ਬੇਡ਼ੀ ਵਿੱਚ ਚਢ਼ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖਡ਼ੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ فیر سمُندر دے کنڈھے تعلِیم دین لگّا تے ایڈی وڈّی بِھیڑ اوہدے کول اکٹّھی ہوئی پئی اوہ سمُندر وِچ اِک بیڑی اُتّے چڑھ بَیٹھا۔ تے ساری بِھیڑ خُشکی اُتّے سمُندر دے کنڈھے رہی۔
Punjabi Standard Bible (Punjabi Standard Bible) 2023
ਉਹ ਫੇਰ ਝੀਲ ਦੇ ਕਿਨਾਰੇ ਉਪਦੇਸ਼ ਦੇਣ ਲੱਗਾ ਅਤੇ ਉਸ ਕੋਲ ਐਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਉਸ ਨੂੰ ਝੀਲ ਵਿੱਚ ਇੱਕ ਕਿਸ਼ਤੀ ਉੱਤੇ ਚੜ੍ਹ ਕੇ ਬੈਠਣਾ ਪਿਆ ਅਤੇ ਸਾਰੀ ਭੀੜ ਝੀਲ ਦੇ ਨੇੜੇ ਜ਼ਮੀਨ 'ਤੇ ਹੀ ਰਹੀ।