Mark 4:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਹ ਦੇ ਕੰਢੇ ਡਿੱਗਣ ਵਾਲੇ ਬੀਜ ਉਹ ਲੋਕ ਹਨ ਜਿਹਨਾਂ ਵਿੱਚ ਪਰਮੇਸ਼ਰ ਦਾ ਵਚਨ ਬੀਜਿਆ ਤਾਂ ਜਾਂਦਾ ਹੈ ਪਰ ਉਹਨਾਂ ਦੇ ਸੁਣਦੇ ਸਾਰ ਹੀ ਸ਼ੈਤਾਨ ਆ ਕੇ ਬੀਜੇ ਹੋਏ ਵਚਨ ਨੂੰ ਲੈ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੀਜ ਜੋ ਸੜਕ ਦੇ ਕੰਢੇ ਤੇ ਜਾ ਡਿੱਗਿਆ, ਉਹ ਅਜਿਹੇ ਲੋਕਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਦੇ ਬਚਨ ਸੁਣਦੇ ਹੀ ਸ਼ੈਤਾਨ ਆ ਕੇ ਉਹ ਬਚਨਾਂ ਨੂੰ ਚੁਰਾ ਕੇ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹੇ ਦੇ ਕਨਾਰੇ ਵਾਲੇ ਜਿੱਥੇ ਬਚਨ ਬੀਜਿਆ ਜਾਂਦਾ ਹੈ ਸੋ ਏਹ ਲੋਕ ਹਨ ਭਈ ਜਦ ਉਨ੍ਹਾਂ ਨੇ ਸੁਣ ਲਿਆ ਤਦ ਸ਼ਤਾਨ ਓਵੇਂ ਆਣ ਕੇ ਉਸ ਬਚਨ ਨੂੰ ਲੈ ਜਾਂਦਾ ਹੈ ਜਿਹੜਾ ਉਨ੍ਹਾਂ ਵਿੱਚ ਬੀਜਿਆ ਗਿਆ ਸੀ
Punjabi ERV
ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹਡ਼ੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے راہ دے کنڈھے والے جِتّھے کلام بِیجیا جاندا اے سو اوہ لوک نیں۔ پئی جد اوہناں نیں سُن لیا۔ تَد شیطان اونویں آ کے اوس کلام نُوں لے جاندا اے جیہڑا اوہناں وِچ بِیجیا گیا سی۔
Punjabi Standard Bible (Punjabi Standard Bible) 2023
ਰਾਹ ਦੇ ਕਿਨਾਰੇ ਵਾਲੇ, ਜਿੱਥੇ ਵਚਨ ਬੀਜਿਆ ਜਾਂਦਾ ਹੈ, ਉਹ ਲੋਕ ਹਨ ਕਿ ਜਦੋਂ ਉਹ ਸੁਣਦੇ ਹਨ ਤਾਂ ਸ਼ੈਤਾਨ ਉਸੇ ਵੇਲੇ ਆ ਕੇ ਉਨ੍ਹਾਂ ਵਿੱਚ ਬੀਜੇ ਗਏ ਵਚਨ ਨੂੰ ਲੈ ਜਾਂਦਾ ਹੈ।