Mark 4:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਵਿੱਚ ਇਸ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਹੁੰਦੀਆਂ । ਇਸ ਲਈ ਥੋੜ੍ਹੇ ਸਮੇਂ ਲਈ ਉਹ ਉਹਨਾਂ ਦੇ ਦਿਲਾਂ ਵਿੱਚ ਰਹਿੰਦਾ ਹੈ, ਫਿਰ ਜਦੋਂ ਵਚਨ ਦੇ ਕਾਰਨ ਉਹਨਾਂ ਉੱਤੇ ਕੋਈ ਦੁੱਖ ਜਾਂ ਤਕਲੀਫ਼ ਆਉਂਦੀ ਹੈ ਤਾਂ ਉਹ ਵਚਨ ਨੂੰ ਛੱਡ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੜ੍ਹਾਂ ਡੂੰਘੀਆਂ ਨਾ ਹੋਣ ਕਾਰਨ, ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਜਦੋਂ ਕਲੇਸ਼ ਤੇ ਸਤਾਵ ਆਉਂਦੇ ਹਨ ਤਾਂ ਉਹ ਝੱਟ ਠੋਕਰ ਖਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜਾ ਚਿਰ ਰਹਿੰਦੇ ਹਨ ਅਤੇ ਜਾਂ ਬਚਨ ਦੇ ਕਾਰਨ ਦੁਖ ਵਿੱਚ ਪੈਂਦੇ ਯਾ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ
Punjabi ERV
ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋਡ਼ੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے وِچ جڑ نئیں رکھ دے۔ پر تھوڑا چِر رہندے نیں۔ تے جد کلام صدقے تکلیف پاندے یا ستائے جاندے نیں۔ تے جھٹ ٹھوکر کھاندے نیں۔
Punjabi Standard Bible (Punjabi Standard Bible) 2023
ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਅਤੇ ਥੋੜ੍ਹੇ ਸਮੇਂ ਲਈ ਹੁੰਦੇ ਹਨ ਤੇ ਬਾਅਦ ਵਿੱਚ ਵਚਨ ਦੇ ਕਾਰਨ ਦੁੱਖ ਜਾਂ ਸਤਾਓ ਆਉਂਦਿਆਂ ਹੀ ਤੁਰੰਤ ਠੋਕਰ ਖਾ ਜਾਂਦੇ ਹਨ।