Mark 4:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਸ ਦੁਨੀਆਂ ਦੀਆਂ ਚਿੰਤਾਵਾਂ, ਧਨ ਦਾ ਮੋਹ ਅਤੇ ਹੋਰ ਚੀਜ਼ਾਂ ਦਾ ਲੋਭ ਆ ਕੇ ਵਚਨ ਨੂੰ ਦਬਾਅ ਦਿੰਦੇ ਹਨ ਅਤੇ ਉਹ ਫਲ ਨਹੀਂ ਲਿਆਉਂਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸੰਸਾਰ ਦੀਆਂ ਚਿੰਤਾਵਾਂ, ਧਨ ਦੇ ਛਲਾਵੇ ਅਤੇ ਕਈ ਹੋਰ ਚੀਜ਼ਾਂ ਦੇ ਲਾਲਚ ਨੇ ਆ ਕੇ ਉਸ ਬਚਨ ਨੂੰ ਦਬਾ ਦਿੱਤਾ, ਜਿਸ ਕਾਰਨ ਉਹ ਕੁੱਝ ਫਲ ਨਾ ਲਿਆ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੁਨੀਆ ਦੀ ਚਿੰਤਾ ਅਰ ਧਨ ਦਾ ਧੋਖਾ ਅਰ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦੇ ਹਨ ਅਤੇ ਉਹ ਅਫੱਲ ਰਹਿੰਦਾ ਹੈ
Punjabi ERV
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُنیا دے فِکر۔ تے دَولت دا دھوکھا۔ تے ہورناں شیواں دا لالچ آ کے کلام نُوں دَبا لَیندا اے۔ تے اوہ اپّھل ہو جاندا اے۔
Punjabi Standard Bible (Punjabi Standard Bible) 2023
ਪਰ ਸੰਸਾਰ ਦੀਆਂ ਚਿੰਤਾਵਾਂ, ਧਨ ਦਾ ਧੋਖਾ ਅਤੇ ਹੋਰ ਵਸਤਾਂ ਲਈ ਲਾਲਸਾਵਾਂ ਆ ਕੇ ਵਚਨ ਨੂੰ ਦਬਾ ਦਿੰਦੀਆਂ ਹਨ ਅਤੇ ਇਹ ਫਲਹੀਣ ਰਹਿ ਜਾਂਦਾ ਹੈ।