Mark 4:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਲੋਕ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਬੀਜਾਂ ਵਰਗੇ ਹਨ ਉਹ ਵਚਨ ਨੂੰ ਸੁਣਦੇ, ਮੰਨਦੇ, ਅਤੇ ਫਲਦਾਰ ਹੁੰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਹੋਰ ਲੋਕ ਉਸ ਬੀਜ ਦੇ ਸਮਾਨ ਹਨ, ਜੋ ਚੰਗੀ ਮਿੱਟੀ ਵਿੱਚ ਬੀਜਿਆ ਗਿਆ, ਬਚਨਾਂ ਨੂੰ ਸੁਣਿਆ, ਸਵੀਕਾਰ ਕੀਤਾ ਅਤੇ ਫਲ ਲਿਆਏ। ਬੀਜੇ ਗਏ ਬੀਜ ਦਾ ਕੋਈ ਤੀਹ ਗੁਣਾ, ਕੋਈ ਸੱਠ ਗੁਣਾ, ਕੋਈ ਸੌ ਗੁਣਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਚੰਗੀ ਜਮੀਨ ਵਿੱਚ ਬੀਜੇ ਗਏ ਸਨ ਸੋ ਓਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ।।
Punjabi ERV
ਬਾਕੀ ਲੋਕ ਵਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸਠ ਗੁਣਾ ਅਤੇ ਕੋਈ ਸੌ ਗੁਣਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے چنگی زمین وِچ بِیجے گئے سن۔ سو اوہ لوک نیں جیہڑے کلام نُوں سُندے۔ تے قبول کر دے۔ تے پَھل لیاؤندے نیں۔ کُجھ تَرِیہہ گُنا۔ کُجھ سَٹّھ گُنا۔ کُجھ سَو گُنا۔
Punjabi Standard Bible (Punjabi Standard Bible) 2023
ਜੋ ਚੰਗੀ ਜ਼ਮੀਨ 'ਤੇ ਬੀਜੇ ਗਏ, ਇਹ ਉਹ ਹਨ ਜਿਹੜੇ ਵਚਨ ਨੂੰ ਸੁਣਦੇ, ਸਵੀਕਾਰ ਕਰਦੇ ਅਤੇ ਫਲ ਦਿੰਦੇ ਹਨ; ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”