Mark 4:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਹਨਾਂ ਨੂੰ ਕਿਹਾ, “ਕੀ ਕਦੀ ਕੋਈ ਦੀਵਾ ਇਸ ਲਈ ਅੰਦਰ ਲਿਆਉਂਦਾ ਹੈ ਕਿ ਉਸ ਨੂੰ ਭਾਂਡੇ ਦੇ ਥੱਲੇ ਜਾਂ ਮੰਜੀ ਦੇ ਥੱਲੇ ਰੱਖੇ? ਕੀ ਉਸ ਨੂੰ ਸ਼ਮਾਦਾਨ ਦੇ ਉੱਤੇ ਨਹੀਂ ਰੱਖਦੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਦੀਵਾ ਬਾਲ ਕੇ ਉਸ ਨੂੰ ਇੱਕ ਕਟੋਰੇ ਜਾਂ ਬਿਸਤਰੇ ਦੇ ਹੇਠਾਂ ਰੱਖਦੇ ਹੋ? ਯਾਂ ਤੁਸੀਂ ਉਸ ਨੂੰ ਕਿਸੇ ਉੱਚੇ ਥਾਂ ਤੇ ਰੱਖਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਟੋਪੇ ਦੇ ਹੇਠ ਯਾ ਮੰਜੇ ਦੇ ਹੇਠ ਰੱਖਣ ਨੂੰ ਲਿਆਉਂਦੇ ਹਨ ਅਤੇ ਦੀਵਟ ਉੱਤੇ ਰੱਖਣ ਨੂੰ ਨਹੀਂ?
Punjabi ERV
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮ੍ਹਾਦਾਨ ਤੇ ਰਖਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ کِیہ دِیوے نُوں ٹوپے دے ہیٹھ یا مَنجی دے ہیٹھ رکھن لئی لیاؤندے نیں؟ تے ڈیوڑی اُتّے رکھن واسطے نئیں؟
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਦੀਵਾ ਇਸ ਲਈ ਲਿਆਉਂਦੇ ਹਾਂ ਕਿ ਇਸ ਨੂੰ ਟੋਕਰੀ ਹੇਠ ਜਾਂ ਮੰਜੀ ਹੇਠ ਰੱਖਿਆ ਜਾਵੇ? ਕੀ ਇਸ ਲਈ ਨਹੀਂ ਕਿ ਇਸ ਨੂੰ ਦੀਵਟ 'ਤੇ ਰੱਖਿਆ ਜਾਵੇ?