Mark 4:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਇਹ ਕਿਹਾ, “ਧਿਆਨ ਨਾਲ ਸੁਣੋ, ਜਿਸ ਨਾਪ ਨਾਲ ਤੁਸੀਂ ਦਿੰਦੇ ਹੋ, ਉਸੇ ਨਾਲ ਤੁਹਾਨੂੰ ਵੀ ਦਿੱਤਾ ਜਾਵੇਗਾ ਸਗੋਂ ਉਸ ਤੋਂ ਵੱਧ ਮਿਲੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਜੋ ਸੁਣਦੇ ਹੋ ਉਸ ਉੱਤੇ ਧਿਆਨ ਨਾਲ ਵਿਚਾਰ ਕਰੋ,” ਯਿਸ਼ੂ ਨੇ ਅੱਗੇ ਕਿਹਾ। “ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਮਾਪ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ ਅਤੇ ਹੋਰ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ
Punjabi ERV
“ਉਸਨੇ ਉਨ੍ਹਾਂ ਨੂੰ ਇਹ ਵੀ ਆਖਿਆ, “ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ خبردار رہو پئی تُسی کِیہ سُندے اوہ۔ جِس ناپ نال تُسی مِندے ہو اوسے ناپ نال تُہاڈے لئی مِنیا جائے گا۔ تے تُہانوں ودِھیک دِتّا جائے گا۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਸਚੇਤ ਰਹੋ ਕਿ ਤੁਸੀਂ ਕੀ ਸੁਣਦੇ ਹੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ, ਉਸੇ ਨਾਲ ਤੁਹਾਡੇ ਲਈ ਨਾਪਿਆ ਜਾਵੇਗਾ, ਸਗੋਂ ਤੁਹਾਨੂੰ ਵੱਧ ਦਿੱਤਾ ਜਾਵੇਗਾ।