Mark 4:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਰਾਈ ਦੇ ਬੀਜ ਵਰਗਾ ਹੈ ਜਿਹੜਾ ਸੰਸਾਰ ਦੇ ਸਾਰੇ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜੋ ਧਰਤੀ ਦੇ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਜ਼ਮੀਨ ਦੇ ਸਭਨਾਂ ਬੀਆਂ ਨਾਲੋਂ ਛੋਟਾ ਹੈ
Punjabi ERV
ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹਡ਼ਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ رائی دے دانے وانگُوں اے۔ پئی جد زمین وِچ بِیجیا جاندا اے۔ بھانویں زمین دے ساریاں بِیّاں نالوں نِکّا اے۔
Punjabi Standard Bible (Punjabi Standard Bible) 2023
ਉਹ ਰਾਈ ਦੇ ਇੱਕ ਦਾਣੇ ਵਾਂਗ ਹੈ, ਜਦੋਂ ਇਹ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ, ਜ਼ਮੀਨ ਦੇ ਸਭ ਬੀਜਾਂ ਨਾਲੋਂ ਛੋਟਾ ਹੁੰਦਾ ਹੈ,