Mark 4:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਇਹ ਉੱਗ ਕੇ ਸਾਰੇ ਪੌਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ । ਇਸ ਦੀਆਂ ਟਹਿਣੀਆਂ ਇੰਨੀਆਂ ਵੱਧ ਜਾਂਦੀਆਂ ਹਨ ਕਿ ਅਕਾਸ਼ ਦੇ ਪੰਛੀ ਆ ਕੇ ਉਹਨਾਂ ਉੱਤੇ ਆਲ੍ਹਣੇ ਬਣਾ ਸਕਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਉੱਗਦਾ ਹੈ ਅਤੇ ਫਿਰ ਬਾਗ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ, ਇਸ ਦੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਕਿ ਅਕਾਸ਼ ਦੇ ਪੰਛੀ ਇਸ ਦੀ ਛਾਂ ਵਿੱਚ ਵੱਸ ਸਕਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰੀਆਂ ਸਬਜ਼ੀਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਆਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸੱਕਦੇ ਹਨ।।
Punjabi ERV
ਪਰ ਜਦੋਂ ਇਹ ਬੀਜਿਆ ਜਾਂਦਾਹੈ, ਇਹ ਵਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬਡ਼ੀਆਂ ਵੱਡੀਆਂ ਹੁੰਦੀਆਂ ਹਨ। ਇਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁਪ੍ਪ ਤੋਂ ਬਚਾਉਂਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد بِیجیا گیا تَد اُگدا اے تے سارِیاں سبزیاں نالوں وَڈا ہو جاندا اے۔ تے وڈّیاں ٹہنِیاں کڈھ دا اے۔ ایتھوں تِیکر پئی اسمان دے پنچھی اوہدی چھانویں وسیرا کر سکدے نیں۔
Punjabi Standard Bible (Punjabi Standard Bible) 2023
ਪਰ ਜਦੋਂ ਬੀਜਿਆ ਗਿਆ ਤਾਂ ਇਹ ਉੱਗਦਾ ਹੈ ਅਤੇ ਸਾਰੇ ਸਾਗ-ਪੱਤ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ, ਜੋ ਅਕਾਸ਼ ਦੇ ਪੰਛੀ ਇਸ ਦੀ ਛਾਂ ਵਿੱਚ ਬਸੇਰਾ ਕਰ ਸਕਦੇ ਹਨ।”