Mark 4:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦ੍ਰਿਸ਼ਟਾਂਤਾਂ ਤੋਂ ਬਿਨਾਂ ਉਹਨਾਂ ਨਾਲ ਕੋਈ ਗੱਲ ਨਹੀਂ ਕਰਦੇ ਸਨ ਪਰ ਨਿੱਜੀ ਤੌਰ ਤੇ ਆਪਣੇ ਚੇਲਿਆਂ ਨੂੰ ਸਭ ਕੁਝ ਸਮਝਾ ਦਿੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਦ੍ਰਿਸ਼ਟਾਂਤ ਦੀ ਵਰਤੋਂ ਕੀਤੇ ਬਗੈਰ ਉਹਨਾਂ ਨੂੰ ਕੁਝ ਨਹੀਂ ਕਿਹਾ। ਪਰ ਜਦੋਂ ਉਹ ਆਪਣੇ ਚੇਲਿਆਂ ਨਾਲ ਇਕੱਲੇ ਸੀ, ਉਹਨਾਂ ਨੂੰ ਸਭ ਕੁਝ ਸਮਝਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਨਿਰਾਲੇ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।।
Punjabi ERV
ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇਕੱਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تمثِیل بِناں اوہ اوہناں نال نئیں سی بولدا۔ تے اکلّا ہو کے اپنے شاگِرداں نُوں سارِیاں گلّاں کھول کے دسدا سی۔
Punjabi Standard Bible (Punjabi Standard Bible) 2023
ਬਿਨਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਨਹੀਂ ਸੀ ਬੋਲਦਾ ਪਰ ਆਪਣੇ ਚੇਲਿਆਂ ਨੂੰ ਸਭ ਕੁਝ ਗੁਪਤ ਵਿੱਚ ਸਮਝਾਉਂਦਾ ਸੀ।