Mark 4:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਕਿਸ਼ਤੀ ਦੇ ਪਿੱਛਲੇ ਹਿੱਸੇ ਵਿੱਚ ਸਿਰ ਥੱਲੇ ਸਿਰ੍ਹਾਣਾ ਰੱਖ ਕੇ ਸੁੱਤੇ ਪਏ ਸਨ । ਚੇਲਿਆਂ ਨੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਗੁਰੂ ਜੀ, ਕੀ ਤੁਹਾਨੂੰ ਕੋਈ ਚਿੰਤਾ ਨਹੀਂ ਕਿ ਅਸੀਂ ਡੁੱਬਣ ਵਾਲੇ ਹਾਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣਾ ਲੈ ਕੇ ਸੌ ਰਹੇ ਸਨ। ਚੇਲਿਆਂ ਨੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਜੇ ਅਸੀਂ ਡੁੱਬ ਜਾਵਾਂਗੇ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ?
Punjabi ERV
ਯਿਸੂ ਉਸ ਵਕਤ ਬੇਡ਼ੀ ਦੇ ਪਿਛਲੇ ਪਾਸੇ ਇੱਕ ਸਿਰਹਾਣਾ ਰਖਕੇ ਸੁੱਤਾ ਹੋਇਆ ਸੀ। ਉਸਦੇ ਚੇਲਿਆਂ ਨੇ ਉਸਨੂੰ ਉਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ بیڑی دے پِچّھلے سِرے ولّ سرہانا رکھ کے سُتّا پیا سی۔ تَد اوہناں اوہنوں جگایا تے اوہنوں آکھیا۔ اے اُستاد تینُوں فِکر نئیں پئی اسی مر چلّے آں؟
Punjabi Standard Bible (Punjabi Standard Bible) 2023
ਪਰ ਉਹ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰ੍ਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਨੇ ਉਸ ਨੂੰ ਜਗਾਇਆ ਅਤੇ ਉਸ ਨੂੰ ਕਿਹਾ, “ਹੇ ਗੁਰੂ, ਤੈਨੂੰ ਕੋਈ ਪਰਵਾਹ ਨਹੀਂ ਕਿ ਅਸੀਂ ਮਰਨ ਵਾਲੇ ਹਾਂ?”