Mark 5:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕੱਢੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਗਿੜਗਿੜਾ ਕੇ ਯਿਸੂ ਅੱਗੇ ਬੇਨਤੀ ਕੀਤੀ, “ਸਾਨੂੰ ਇਸ ਇਲਾਕੇ ਵਿੱਚੋਂ ਬਾਹਰ ਨਾ ਭੇਜੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਯਿਸ਼ੂ ਨੂੰ ਬਾਰ-ਬਾਰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਇਸ ਖੇਤਰ ਤੋਂ ਬਾਹਰ ਨਾ ਭੇਜਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਸ ਦੀਆਂ ਬਹੁਤ ਮਿੰਨਤਾਂ ਕੀਤੀਆਂ ਭਈ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
Punjabi ERV
ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕਾਢੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہدیاں بُہت مِنّتاں کِیتیاں پئی سانُوں ایس دیس وِچوں نا کڈھ۔
Punjabi Standard Bible (Punjabi Standard Bible) 2023
ਤਦ ਉਹ ਉਸ ਦੀ ਬਹੁਤ ਮਿੰਨਤ ਕਰਨ ਲੱਗਾ ਕਿ ਸਾਨੂੰ ਇਸ ਇਲਾਕੇ ਵਿੱਚੋਂ ਬਾਹਰ ਨਾ ਭੇਜ।