Mark 5:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਆਗਿਆ ਦੇ ਦਿੱਤੀ । ਇਸ ਲਈ ਅਸ਼ੁੱਧ ਆਤਮਾਵਾਂ ਉਸ ਆਦਮੀ ਵਿੱਚੋਂ ਨਿਕਲ ਕੇ ਉਹਨਾਂ ਸੂਰਾਂ ਵਿੱਚ ਜਾ ਵੜੀਆਂ ਅਤੇ ਉਹ ਇੱਜੜ ਜਿਹੜਾ ਕੋਈ ਦੋ ਹਜ਼ਾਰ ਦੀ ਗਿਣਤੀ ਵਿੱਚ ਸੀ, ਢਲਾਨ ਉੱਤੋਂ ਝੀਲ ਵੱਲ ਨੂੰ ਦੌੜਿਆ ਅਤੇ ਉਸ ਵਿੱਚ ਡੁੱਬ ਕੇ ਮਰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ, ਅਤੇ ਅਸ਼ੁੱਧ ਆਤਮਾਵਾਂ ਬਾਹਰ ਨਿਕਲ ਕੇ ਸੂਰਾਂ ਵਿੱਚ ਵੜ ਗਈਆਂ। ਝੁੰਡ, ਲਗਭਗ ਦੋ ਹਜ਼ਾਰ ਦੀ ਸੰਖਿਆ ਵਿੱਚ ਸੀ, ਜੋ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ । ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ । ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ
Punjabi ERV
ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵਡ਼ੇ। ਅਤੇ ਇੱਜਡ਼ ਪਹਾਡ਼ੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜਡ਼ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں جان دِتّا۔ تے پلِیت رُوحاں نِکل کے سُؤراں وِچ وڑگیّاں۔ تے اِجّڑ کھڈ اُتّوں سِر توڑ بھج کے سمُندر وِچ جا ڈِگّیا۔ اوہ گنتری وِچ دو ہزار سن۔ تے اوہ سمُندر وِچ ڈُب موئے۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ ਅਤੇ ਭ੍ਰਿਸ਼ਟ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਲਗਭਗ ਦੋ ਹਜ਼ਾਰ ਸੂਰਾਂ ਦਾ ਉਹ ਝੁੰਡ ਢਲਾਣ ਤੋਂ ਹੇਠਾਂ ਤੇਜੀ ਨਾਲ ਝੀਲ ਵੱਲ ਦੌੜਿਆ ਅਤੇ ਝੀਲ ਵਿੱਚ ਜਾ ਡੁੱਬਿਆ।