Mark 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਆਦਮੀ ਉੱਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰੱਖਵਾਲੀ ਕਰ ਰਹੇ ਸਨ ਨੱਸ ਗਏ ਅਤੇ ਨੱਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਦੇਖ ਕੇ ਚਰਵਾਹੇ ਉੱਥੋਂ ਦੌੜੇ ਅਤੇ ਪਿੰਡਾਂ ਅਤੇ ਸ਼ਹਿਰ ਵਿੱਚ ਜਾ ਕੇ ਇਸ ਘਟਨਾ ਬਾਰੇ ਲੋਕਾਂ ਨੂੰ ਦੱਸਿਆ । ਲੋਕ ਇਹ ਦੇਖਣ ਲਈ ਪਿੰਡਾਂ ਅਤੇ ਸ਼ਹਿਰ ਤੋਂ ਬਾਹਰ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੂਰ ਚਰਾਉਣ ਵਾਲੇ ਭੱਜੇ ਕੇ ਸ਼ਹਿਰ ਅਤੇ ਦੇਸ਼ ਦੇ ਇਲਾਕਿਆਂ ਵਿੱਚ ਇਸਦੀ ਖ਼ਬਰ ਦਿੱਤੀ, ਅਤੇ ਲੋਕ ਇਹ ਵੇਖਣ ਲਈ ਆਣ ਲੱਗੇ ਕਿ ਉੱਥੇ ਕੀ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਨੱਠ ਕੇ ਨਗਰ ਅਤੇ ਪਿੰਡਾਂ ਵਿੱਚ ਖਬਰ ਪੁਚਾਈ ਅਰ ਲੋਕ ਇਹ ਵੇਖਣ ਨਿੱਕਲੇ ਜੋ ਕੀ ਹੋਇਆ ਹੈ
Punjabi ERV
ਜਿਹਡ਼ੇ ਆਦਮੀ ਉਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰਖਵਾਲੀ ਕਰ ਰਹੇ ਸਨ ਨਸ੍ਸ ਗਏ ਅਤੇ ਨਸ੍ਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دے چارن والیاں نَسّ کے شہر تے پِنڈاں وِچ خبر دِتّی۔ تے لوک ویکھن آئے۔ پئی کِیہ کِیہ ہویا۔
Punjabi Standard Bible (Punjabi Standard Bible) 2023
ਤਦ ਸੂਰਾਂ ਨੂੰ ਚਰਾਉਣ ਵਾਲੇ ਦੌੜੇ ਅਤੇ ਨਗਰ ਅਤੇ ਪਿੰਡਾਂ ਵਿੱਚ ਜਾ ਕੇ ਖ਼ਬਰ ਦਿੱਤੀ ਅਤੇ ਲੋਕ ਵੇਖਣ ਲਈ ਆਏ ਜੋ ਕੀ ਹੋਇਆ ਹੈ।