Mark 5:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉੱਥੇ ਕੱਪੜੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਜਿਸ ਵਿੱਚ ਅਸ਼ੁੱਧ ਆਤਮਾਵਾਂ ਦਾ ਲਸ਼ਕਰ ਸੀ, ਕੱਪੜੇ ਪਾਏ ਹੋਏ ਅਤੇ ਹੋਸ਼ ਸੰਭਾਲੇ ਉੱਥੇ ਬੈਠੇ ਦੇਖਿਆ । ਲੋਕ ਬਹੁਤ ਡਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਯਿਸ਼ੂ ਕੋਲ ਆਏ, ਉਹਨਾਂ ਨੇ ਉਸ ਆਦਮੀ ਨੂੰ ਵੇਖਿਆ ਜਿਸਨੂੰ ਲਸ਼ਕਰ ਚਿੰਬੜਿਆ ਹੋਇਆ ਸੀ, ਉਹ ਉੱਥੇ ਕੱਪੜੇ ਪਾ ਕੇ ਬੈਠਾ ਸੀ, ਅਤੇ ਉਸਦਾ ਦਿਮਾਗ ਬਿਲਕੁਲ ਸਹੀ ਸੀ; ਇਹ ਸਭ ਵੇਖ ਉਹ ਡਰ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ
Punjabi ERV
ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉਥੇ ਕੱਪਡ਼ੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع دے کول آ کے اوس دِیوانے نُوں جِہدے وِچ بدرُوحاں دا لشکر سی۔ بَیٹھیاں۔ ہویاں تے کپڑے پایاں ہویاں۔ تے سُرت سمبھالیاں ہویاں ویکھیا۔ تے ڈر گئے۔
Punjabi Standard Bible (Punjabi Standard Bible) 2023
ਜਦੋਂ ਉਹ ਯਿਸੂ ਕੋਲ ਆਏ ਤਾਂ ਉਨ੍ਹਾਂ ਨੇ ਉਸ ਦੁਸ਼ਟ ਆਤਮਾ ਨਾਲ ਜਕੜੇ ਹੋਏ ਮਨੁੱਖ ਨੂੰ ਜਿਸ ਵਿੱਚ ਲਸ਼ਕਰ ਸੀ, ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।