Mark 5:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਉਂ ਹੀ ਯਿਸੂ ਬੇੜੀ ਵਿੱਚ ਚੜ੍ਹ੍ਹਨ ਵਾਲਾ ਸੀ, ਜੋ ਵਿਅਕਤੀ ਭੂਤਾਂ ਤੋਂ ਮੁਕਤ ਹੋਇਆ ਸੀ ਉਸ ਨੇ ਉਸਦਾ ਅਨੁਸਰਣ ਕਰਨ ਦੀ ਆਗਿਆ ਮੰਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਕਿਸ਼ਤੀ ਵਿੱਚ ਚੜ੍ਹ ਰਹੇ ਸਨ ਤਾਂ ਉਹ ਆਦਮੀ ਜਿਸ ਵਿੱਚ ਅਸ਼ੁੱਧ ਆਤਮਾਵਾਂ ਸਨ, ਯਿਸੂ ਦੇ ਅੱਗੇ ਬੇਨਤੀ ਕਰਨ ਲੱਗਾ, “ਮੈਨੂੰ ਵੀ ਆਪਣੇ ਨਾਲ ਲੈ ਚੱਲੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਰਹੇ ਸੀ, ਤਾਂ ਉਹ ਆਦਮੀ ਜਿਸਨੂੰ ਦੁਸ਼ਟ ਆਤਮਾ ਤੋਂ ਛੁਟਕਾਰਾ ਮਿਲਿਆ ਸੀ ਉਸਨੇ ਨਾਲ ਚੱਲਣ ਲਈ ਬੇਨਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਉਂ ਉਹ ਬੇੜੀ ਉੱਤੇ ਚੜਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਉਸ ਦੇ ਅੱਗੇ ਬੇਨਤੀ ਕੀਤੀ
Punjabi ERV
ਜਿਉਂ ਹੀ ਯਿਸੂ ਬੇਡ਼ੀ ਵਿੱਚ ਚਢ਼ਨ ਵਾਲਾ ਸੀ, ਜੋ ਵਿਅਕਤੀ ਭੂਤਾਂ ਤੋਂ ਮੁਕਤ ਹੋਇਆ ਸੀ ਉਸਨੇ ਉਸਦਾ ਅਨੁਸਰਣ ਕਰਨ ਦੀ ਆਗਿਆ ਮੰਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اوہ بیڑی اُتّے چڑھن لگّا اوس جِہنُوں بدرُوحاں چمبڑیاں ہویاں سن۔ اوہدے نال رہن واسطے اوہدے اگّے عرض کِیتی۔
Punjabi Standard Bible (Punjabi Standard Bible) 2023
ਜਦੋਂ ਯਿਸੂ ਕਿਸ਼ਤੀ ਉੱਤੇ ਚੜ੍ਹਨ ਲੱਗਾ ਤਾਂ ਉਸ ਦੁਸ਼ਟ ਆਤਮਾ ਨਾਲ ਜਕੜੇ ਹੋਏ ਮਨੁੱਖ ਨੇ ਉਸ ਦੀ ਮਿੰਨਤ ਕੀਤੀ ਕਿ ਉਹ ਉਸ ਨੂੰ ਆਪਣੇ ਨਾਲ ਰਹਿਣ ਦੇਵੇ।