Mark 5:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਸ ਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਸ ਨੂੰ ਇਸ ਦੀ ਆਗਿਆ ਨਾ ਦਿੱਤੀ, ਸਗੋਂ ਉਸ ਨੂੰ ਕਿਹਾ, “ਤੂੰ ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਹਨਾਂ ਨੂੰ ਦੱਸ ਕਿ ਪ੍ਰਭੂ ਨੇ ਤੇਰੇ ਲਈ ਕੀ ਕੀਤਾ ਹੈ ਅਤੇ ਤੇਰੇ ਉੱਤੇ ਉਹਨਾਂ ਨੇ ਕਿੰਨੀ ਦਇਆ ਕੀਤੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਇਜਾਜ਼ਤ ਨਹੀਂ ਦਿੱਤੀ, ਪਰ ਕਿਹਾ, “ਆਪਣੇ ਘਰ ਜਾ ਅਤੇ ਆਪਣੇ ਲੋਕਾਂ ਨੂੰ ਦੱਸ ਕਿ ਪ੍ਰਭੂ ਨੇ ਤੇਰੇ ਲਈ ਕੀ ਕੀਤਾ ਹੈ, ਅਤੇ ਉਸ ਨੇ ਕਿਵੇਂ ਤੇਰੇ ਤੇ ਕਿਰਪਾ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਰਹਿਣ ਨਾ ਦਿੱਤਾ ਪਰ ਓਹ ਨੂੰ ਆਖਿਆ, ਆਪਣੇ ਘਰ ਆਪਣੇ ਸਾਕਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੁ ਨੇ ਤੇਰੇ ਲਈ ਕੇਡੇ ਕੰਮ ਕੀਤੇ ਹਨ ਅਰ ਤੇਰੇ ਉੱਤੇ ਦਯਾ ਕੀਤੀ
Punjabi ERV
ਪਰ ਯਿਸੂ ਨੇ ਉਸਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہنوں اجازت نا دِتّی پر اوہنوں آکھیا۔ پئی اپنے گھر اپنیاں کول جا۔ تے اوہناں نُوں دس۔ پئی خُداوند نے تیرے لئی کیڈے وڈّے کمّ کِیتے نیں۔ تے تیرے اُتّے دَیا کِیتی۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਸ ਨੂੰ ਆਗਿਆ ਨਾ ਦਿੱਤੀ ਸਗੋਂ ਉਸ ਨੂੰ ਕਿਹਾ, “ਆਪਣੇ ਘਰ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਅਤੇ ਤੇਰੇ ਉੱਤੇ ਕਿਹੋ ਜਿਹੀ ਦਇਆ ਕੀਤੀ।”