Mark 5:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਚੱਲਿਆ ਗਿਆ। ਉਸ ਨੇ ਦਿਕਾਪੁਲਿਸ ਦੇ ਲੋਕਾਂ ਨੂੰ ਦੱਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਦਮੀ ਗਿਆ ਅਤੇ ਉਸ ਇਲਾਕੇ ਦੇ ਦਸਾਂ ਸ਼ਹਿਰਾਂ ਵਿੱਚ ਇਸ ਗੱਲ ਦਾ ਪ੍ਰਚਾਰ ਕਰਨ ਲੱਗਾ ਕਿ ਯਿਸੂ ਨੇ ਉਸ ਦੇ ਲਈ ਕੀ ਕੁਝ ਕੀਤਾ ਹੈ । ਇਹ ਸੁਣ ਕੇ ਸਾਰੇ ਲੋਕ ਹੈਰਾਨ ਰਹਿ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਆਦਮੀ ਚਲਾ ਗਿਆ ਅਤੇ ਡੇਕਾਪੋਲਿਸ ਵਿੱਚ ਇਹ ਦੱਸਣ ਲੱਗਾ ਕਿ ਯਿਸ਼ੂ ਨੇ ਉਸਦੇ ਲਈ ਕੀ ਕੁਝ ਕੀਤਾ ਹੈ ਅਤੇ ਸਾਰੇ ਲੋਕ ਜਿੰਹਾ ਨੇ ਇਹ ਸੁਣਿਆ ਹੈਰਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਚੱਲਿਆ ਗਿਆ ਅਰ ਦਿਕਾਪੁਲਿਸ ਵਿੱਚ ਪਰਚਾਰ ਕਰਨ ਲੱਗਾ ਜੋ ਯਿਸੂ ਨੇ ਮੇਰੇ ਲਈ ਕੇਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।।
Punjabi ERV
ਉਹ ਆਦਮੀ ਚਲਿਆ ਗਿਆ। ਉਸਨੇ ਦਿਕਾਪੁਲਿਸ ਦੇ ਲੋਕਾਂ ਨੂੰ ਦਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ٹُرپیا تے دِکَپُلِس دے دیس وِچ منادی کرنی شُروع کِیتی۔ پئی یِسُوع اوہدے لئی کیڈے کمّ کِیتے۔ تے سارے لوک حَیران ہوئے۔
Punjabi Standard Bible (Punjabi Standard Bible) 2023
ਤਦ ਉਹ ਚਲਾ ਗਿਆ ਅਤੇ ਦਿਕਾਪੁਲਿਸ ਵਿੱਚ ਉਸ ਸਭ ਦਾ ਪ੍ਰਚਾਰ ਕਰਨ ਲੱਗਾ ਜੋ ਯਿਸੂ ਨੇ ਉਸ ਦੇ ਲਈ ਕੀਤਾ ਸੀ ਅਤੇ ਸਭ ਹੈਰਾਨ ਰਹਿ ਗਏ।