Mark 5:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਬੜੀ ਨਿਮਰਤਾ ਨਾਲ ਉਹਨਾਂ ਅੱਗੇ ਬੇਨਤੀ ਕੀਤੀ, “ਮੇਰੀ ਬੱਚੀ ਮਰਨ ਵਾਲੀ ਹੈ । ਕਿਰਪਾ ਕਰ ਕੇ ਆਓ, ਅਤੇ ਆਪਣੇ ਹੱਥ ਉਸ ਦੇ ਉੱਤੇ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਯਿਸ਼ੂ ਅੱਗੇ ਦਿਲੋਂ ਬੇਨਤੀ ਕੀਤੀ, “ਮੇਰੀ ਛੋਟੀ ਧੀ ਮਰ ਰਹੀ ਹੈ। ਕਿਰਪਾ ਕਰਕੇ ਆਓ ਅਤੇ ਉਸ ਉੱਪਰ ਆਪਣਾ ਹੱਥ ਰੱਖੋਂ ਤਾਂ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਕਾਕੀ ਮਰਨਾਊ ਹੈ, ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ
Punjabi ERV
ਅਤੇ ਉਹ ਉਸਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی بُہت مِنّت کِیتی۔ پئی میری نِکّی دِھی پئی مر دی اے چَل کے اوہدے اُتّے ہتّھ رکھ پئی اوہ چنگی ہوئے تے جیوندی رہے۔
Punjabi Standard Bible (Punjabi Standard Bible) 2023
ਅਤੇ ਇਹ ਕਹਿੰਦੇ ਹੋਏ ਉਸ ਦੀ ਬਹੁਤ ਮਿੰਨਤ ਕਰਨ ਲੱਗਾ, “ਮੇਰੀ ਬੱਚੀ ਮਰਨ ਕੰਢੇ ਹੈ; ਤੁਸੀਂ ਆ ਕੇ ਉਸ ਉੱਤੇ ਹੱਥ ਰੱਖ ਦਿਓ ਤਾਂਕਿ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ।”