Mark 5:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸ ਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹ ਔਰਤ ਇਹ ਜਾਣਦੀ ਹੋਈ ਕਿ ਉਸ ਨਾਲ ਕੀ ਹੋਇਆ ਹੈ, ਡਰਦੀ ਅਤੇ ਕੰਬਦੀ ਹੋਈ ਅੱਗੇ ਆਈ ਅਤੇ ਯਿਸੂ ਦੇ ਚਰਨਾਂ ਵਿੱਚ ਡਿੱਗ ਪਈ ਅਤੇ ਸਾਰਾ ਸੱਚ ਉਹਨਾਂ ਨੂੰ ਦੱਸ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਔਰਤ ਜਾਣਦੀ ਸੀ ਕਿ ਉਸਦੇ ਨਾਲ ਕੀ ਵਾਪਰਿਆ ਸੀ, ਉਹ ਅੱਗੇ ਆਈ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਅਤੇ ਡਰ ਨਾਲ ਕੰਬਦੀ ਹੋਈ ਨੇ ਉਹਨਾਂ ਨੂੰ ਸਾਰੀ ਸੱਚਾਈ ਦੱਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਜਨਾਨੀ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਡਰਦੀ ਅਤੇ ਕੰਬਦੀ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਹਕੀਕਤ ਉਹ ਨੂੰ ਦੱਸ ਦਿੱਤੀ
Punjabi ERV
ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ زنانی جدوں اوہنوں معلُوم ہویا پئی میرے اُتّے کِیہ گُذریا اے تے ڈردی تے کمبدی آئی تے اوہدے اگّے ڈِگّ پئی۔ تے ساری حِقیقت اوہنوں دس دِتّی۔
Punjabi Standard Bible (Punjabi Standard Bible) 2023
ਤਦ ਉਹ ਔਰਤ ਇਹ ਜਾਣ ਕੇ ਜੋ ਉਸ ਨਾਲ ਕੀ ਹੋਇਆ, ਡਰਦੀ ਅਤੇ ਕੰਬਦੀ ਹੋਈ ਆਈ ਅਤੇ ਉਸ ਦੇ ਚਰਨਾਂ 'ਤੇ ਡਿੱਗ ਕੇ ਸਾਰੀ ਸਚਾਈ ਉਸ ਨੂੰ ਦੱਸ ਦਿੱਤੀ।