Mark 5:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਧੀਏ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ । ਸ਼ਾਂਤੀ ਨਾਲ ਜਾ ਅਤੇ ਇਸ ਰੋਗ ਤੋਂ ਮੁਕਤੀ ਪਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਵਾਪਸ ਚਲੀ ਜਾ ਅਤੇ ਤੂੰ ਆਪਣੀ ਬੀਮਾਰੀ ਤੋਂ ਮੁਕਤ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।
Punjabi ERV
ਤਾਂ ਉਸਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہنوں آکھیا۔ دِھیے تیرے اِیمان نے تینُوں ولّ کِیتا اے سلامت ٹُر جا تے اپنی بلا توں بچی رہو۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਕਿਹਾ, “ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਸ਼ਾਂਤੀ ਨਾਲ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।”