Mark 5:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਦੀ ਗੱਲ ਵੱਲ ਧਿਆਨ ਨਾ ਦਿੱਤਾ ਅਤੇ ਜੈਰੁਸ ਨੂੰ ਕਿਹਾ, “ਡਰ ਨਾ, ਕੇਵਲ ਵਿਸ਼ਵਾਸ ਰੱਖ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੀ ਗੱਲ ਸੁਣ ਕੇ ਯਿਸ਼ੂ ਨੇ ਅਣਸੁਣੀ ਕਰਕੇ ਯਿਸ਼ੂ ਨੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਕਿਹਾ, “ਡਰੋ ਨਾ; ਕੇਵਲ ਵਿਸ਼ਵਾਸ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਉਸ ਗੱਲ ਦੀ ਜੋ ਓਹ ਆਖਦੇ ਸਨ ਪਰਵਾਹ ਨਾ ਕਰਕੇ ਸਮਾਜ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਨਿਹਚਾ ਕਰ
Punjabi ERV
ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰਖ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع اوس گلّ دی جو اوہ آکھدے سن پرواہ نا کر کے عبادت خانے دے سردار نُوں آکھیا۔ نا ڈر صرف اِیمان رکھ۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਕਹੀ ਜਾ ਰਹੀ ਇਸ ਗੱਲ ਨੂੰ ਅਣਸੁਣਿਆ ਕਰਦੇ ਹੋਏ ਸਭਾ-ਘਰ ਦੇ ਆਗੂ ਨੂੰ ਕਿਹਾ, “ਨਾ ਡਰ, ਕੇਵਲ ਵਿਸ਼ਵਾਸ ਰੱਖ।”