Mark 5:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਈ ਵਾਰ ਉਸ ਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕੜੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋੜ ਸੁੱਟਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਈ ਵਾਰ ਉਸ ਨੂੰ ਬੇੜੀਆਂ ਪਾਈਆਂ ਗਈਆਂ ਅਤੇ ਸੰਗਲਾਂ ਨਾਲ ਬੰਨ੍ਹਿਆ ਗਿਆ ਪਰ ਉਸ ਨੇ ਹਰ ਵਾਰ ਸੰਗਲਾਂ ਨੂੰ ਤੋੜ ਦਿੱਤਾ ਅਤੇ ਬੇੜੀਆਂ ਨੂੰ ਟੋਟੇ-ਟੋਟੇ ਕਰ ਦਿੱਤਾ ਸੀ । ਕਿਸੇ ਵਿੱਚ ਵੀ ਇੰਨੀ ਤਾਕਤ ਨਹੀਂ ਸੀ ਕਿ ਉਸ ਨੂੰ ਕਾਬੂ ਵਿੱਚ ਰੱਖ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਕਸਰ ਉਹਦੇ ਹੱਥ ਅਤੇ ਪੈਰ ਬੰਨ੍ਹ ਕੇ ਰੱਖੇ ਜਾਂਦੇ ਸਨ, ਪਰ ਉਸਨੇ ਜੰਜ਼ੀਰਾਂ ਨੂੰ ਤੋੜ ਦਿੱਤਾ ਅਤੇ ਸੰਗਲਾਂ ਦੇ ਟੁਕੜੇ-ਟੁਕੜੇ ਕਰ ਦਿੱਤੇ ਸਨ। ਕੋਈ ਵੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਰ ਬੇੜੀਆਂ ਦੇ ਟੋਟੇ ਟੋਟੇ ਕਰ ਦਿੱਤੇ ਸਨ ਅਤੇ ਕੋਈ ਉਹ ਨੂੰ ਕਾਬੂ ਨਹੀਂ ਕਰ ਸੱਕਦਾ ਸੀ
Punjabi ERV
ਕਈ ਵਾਰ ਉਸਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕਡ਼ੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋਡ਼ ਸੁੱਟਾਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸਨੂੰ ਕਾਬੂ ਕਰ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ کئی واری بیڑیاں تے سنگلاں نال جکڑیا گیا سی۔ تے اوس سنگلاں نُوں توڑ سُٹّیا۔ تے بیڑیاں نُوں ٹوٹے ٹوٹے کر دِتّا تے کوئی اوہنوں قابُو نئیں سی کر سکدا۔
Punjabi Standard Bible (Punjabi Standard Bible) 2023
ਕਿਉਂਕਿ ਉਸ ਨੂੰ ਕਈ ਵਾਰ ਸੰਗਲਾਂ ਅਤੇ ਬੇੜੀਆਂ ਨਾਲ ਬੰਨ੍ਹਿਆ ਗਿਆ ਸੀ ਪਰ ਉਹ ਸੰਗਲਾਂ ਨੂੰ ਤੋੜ ਸੁੱਟਦਾ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੰਦਾ ਸੀ ਅਤੇ ਕੋਈ ਉਸ ਨੂੰ ਕਾਬੂ ਨਹੀਂ ਕਰ ਸਕਦਾ ਸੀ।