Mark 5:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸ ਨੇ ਸਭ ਨੂੰ ਘਰੋਂ ਚੱਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿੱਥੇ ਬੱਚੀ ਸੀ। ਉਸ ਨੇ ਆਪਣੇ ਨਾਲ ਉਸ ਕਮਰੇ ਵਿੱਚ ਬੱਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਲੋਕ ਇਹ ਸੁਣ ਕੇ ਯਿਸੂ ਉੱਤੇ ਹੱਸਣ ਲੱਗੇ । ਇਸ ਲਈ ਯਿਸੂ ਨੇ ਉਹਨਾਂ ਨੂੰ ਬਾਹਰ ਕੱਢ ਦਿੱਤਾ ਅਤੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਤਿੰਨਾਂ ਚੇਲਿਆਂ ਨੂੰ ਨਾਲ ਲੈ ਕੇ ਜਿਸ ਕਮਰੇ ਵਿੱਚ ਲੜਕੀ ਸੀ, ਉੱਥੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਯਿਸ਼ੂ ਤੇ ਹੱਸਣ ਲੱਗੇ। ਯਿਸ਼ੂ ਨੇ ਸਭ ਨੂੰ ਬਾਹਰ ਕੱਢਣ ਤੋਂ ਬਾਅਦ, ਉਹਨਾਂ ਨੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲੇ ਜੋ ਨਾਲ ਸਨ, ਉਹਨਾਂ ਨੂੰ ਲੈ ਕੇ ਅੰਦਰ ਗਏ ਜਿੱਥੇ ਉਹ ਬੱਚੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਉਸ ਉੱਤੇ ਹੱਸੇ । ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ
Punjabi ERV
ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸਨੇ ਸਭ ਨੂੰ ਘਰੋਂ ਚਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿਥੇ ਬਚ੍ਚੀ ਸੀ। ਉਸਨੇ ਆਪਣੇ ਨਾਲ ਉਸ ਕਮਰੇ ਵਿੱਚ ਬਚ੍ਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہدے اُتّے ہسّے پر اوہ سبھناں نُوں باہر کڈھ کے کُڑی دے پئیو تے اوہدی ماں تے اپنے ساتھِیاں نُوں نال لے کے جِتّھے کُڑی سی اوتھے اندر گیا۔
Punjabi Standard Bible (Punjabi Standard Bible) 2023
ਤਦ ਉਹ ਉਸ ਦਾ ਮਖੌਲ ਉਡਾਉਣ ਲੱਗੇ, ਪਰ ਉਸ ਨੇ ਸਾਰਿਆਂ ਨੂੰ ਬਾਹਰ ਕੱਢ ਦਿੱਤਾ ਅਤੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਸਾਥੀਆਂ ਨੂੰ ਲੈ ਕੇ ਅੰਦਰ ਗਿਆ ਜਿੱਥੇ ਉਹ ਬੱਚੀ ਸੀ।