Mark 5:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰਮ ਪ੍ਰਧਾਨ ਪਰਮੇਸ਼ਰ ਦੇ ਪੁੱਤਰ ਯਿਸੂ! ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਪਰਮੇਸ਼ਰ ਦੇ ਨਾਮ ਦਾ ਵਾਸਤਾ ਪਾ ਕੇ ਕਹਿੰਦਾ ਹਾਂ, ਮੈਨੂੰ ਦੁਖੀ ਨਾ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਆਪਣੀ ਉੱਚੀ ਆਵਾਜ਼ ਵਿੱਚ ਪੁਕਾਰਿਆ, “ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਯਿਸ਼ੂ ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਪਰਮੇਸ਼ਵਰ ਦੇ ਨਾਮ ਵਿੱਚ ਸਾਨੂੰ ਦੁੱਖ ਨਾ ਦਿਓ!”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਚੀ ਆਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਮਹਾਂ ਪਰਮੇਸ਼ੁਰ ਦੇ ਪੁੱਤ੍ਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁਖ ਨਾ ਦਿਹ!
Punjabi ERV
ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اُوچی اواز نال پُکار کے آکھیا میرا تیرا کِیہ لاگا؟ یِسُوع خُدا تعالیٰ دے پُتر۔ تینُوں خُدا دی سَونہہ دینا آں۔ مَینُوں دُکھ نا دے۔
Punjabi Standard Bible (Punjabi Standard Bible) 2023
ਅਤੇ ਉੱਚੀ ਅਵਾਜ਼ ਨਾਲ ਚੀਕ ਕੇ ਬੋਲਿਆ, “ਹੇ ਯਿਸੂ, ਅੱਤ ਮਹਾਨ ਪਰਮੇਸ਼ਰ ਦੇ ਪੁੱਤਰ! ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ।”