Mark 6:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸੱਕਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਹੇਰੋਦੇਸ ਨੇ ਇਹ ਸਭ ਕੁਝ ਸੁਣਿਆ ਕਿਉਂਕਿ ਯਿਸੂ ਦਾ ਨਾਮ ਬਹੁਤ ਫੈਲ ਗਿਆ ਸੀ । ਕੁਝ ਲੋਕ ਕਹਿੰਦੇ ਸਨ, “ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੈ ਇਸ ਲਈ ਉਸ ਰਾਹੀਂ ਇਹ ਚਮਤਕਾਰ ਹੋ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਜਾ ਹੇਰੋਦੇਸ ਨੇ ਇਸ ਬਾਰੇ ਸੁਣਿਆ, ਕਿਉਂਕਿ ਯਿਸ਼ੂ ਦਾ ਨਾਮ ਬਹੁਤ ਮਸ਼ਹੂਰ ਹੋ ਗਿਆ ਸੀ। ਕੁਝ ਲੋਕ ਕਹਿ ਰਹੇ ਸਨ, “ਯੋਹਨ ਬਪਤਿਸਮਾ ਦੇਣ ਵਾਲੇ ਨੂੰ ਮੁਰਦਿਆਂ ਵਿੱਚੋਂ ਜੀ ਉਠਾਇਆ ਗਿਆ ਸੀ, ਅਤੇ ਇਸੇ ਕਾਰਨ ਉਸਦੇ ਵਿੱਚ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਰਾਜਾ ਹੇਰੋਦੇਸ ਨੇ ਸੁਣਿਆ ਕਿਉਂ ਜੋ ਉਹ ਦਾ ਨਾਮ ਬਹੁਤ ਉਜਾਗਰ ਹੋ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਏਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
Punjabi ERV
ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸਕਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہیرودیس بادشاہ نُوں خبر پہنچی۔ اوہدا ناں جو مشہُور ہوگیا سی۔ تے اوس آکھیا۔ پئی یُوحنّا بپتِسمہ دین والا مُردیاں وِچوں جی اُٹھیا اے۔ ایس لئی کراماتاں اوہدے ہتھّوں ہوندیاں نیں۔
Punjabi Standard Bible (Punjabi Standard Bible) 2023
ਰਾਜਾ ਹੇਰੋਦੇਸ ਨੇ ਵੀ ਸੁਣਿਆ ਕਿਉਂਕਿ ਯਿਸੂ ਦਾ ਨਾਮ ਬਹੁਤ ਪ੍ਰਸਿੱਧ ਹੋ ਗਿਆ ਸੀ ਅਤੇ ਲੋਕ ਕਹਿ ਰਹੇ ਸਨ, “ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਇਸੇ ਕਰਕੇ ਉਸ ਦੇ ਰਾਹੀਂ ਇਹ ਚਮਤਕਾਰੀ ਕੰਮ ਹੋ ਰਹੇ ਹਨ।”