Mark 6:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸ ਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ਼ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇਰੋਦੇਸ ਨੇ ਹੁਕਮ ਦੇ ਕੇ ਯੂਹੰਨਾ ਨੂੰ ਫੜਵਾਇਆ ਸੀ ਅਤੇ ਉਸ ਨੂੰ ਬੰਨ੍ਹ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ । ਇਹ ਉਸ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਦੇ ਕਾਰਨ ਕੀਤਾ ਸੀ ਜਿਸ ਨਾਲ ਉਸ ਨੇ ਵਿਆਹ ਕਰ ਲਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹੇਰੋਦੇਸ ਨੇ ਖ਼ੁਦ ਯੋਹਨ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ, ਅਤੇ ਉਸ ਨੇ ਉਸਨੂੰ ਬੰਨ੍ਹ ਕੇ ਕੈਦ ਵਿੱਚ ਪਾ ਦਿੱਤਾ ਸੀ। ਉਸਨੇ ਅਜਿਹਾ ਉਸਦੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਕਰਕੇ ਕੀਤਾ ਜਿਸ ਨਾਲ ਉਸਨੇ ਵਿਆਹ ਕਰਵਾ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ
Punjabi ERV
ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہیرودیس اپنے بھرا فِلپُّس دی بیوی ہیرودیاس دے سبّب جِہنُوں اوس ویاہ لیا سی۔ آپے بندے گھل کے یُوحنّا نُوں پھڑوایا۔ تے قیدخانے وِچ اوہنوں بند کِیتا سی۔
Punjabi Standard Bible (Punjabi Standard Bible) 2023
ਹੇਰੋਦੇਸ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਸ ਨੂੰ ਉਸ ਨੇ ਵਿਆਹ ਲਿਆ ਸੀ, ਆਪ ਸਿਪਾਹੀ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਸ ਨੂੰ ਬੰਨ੍ਹ ਕੇ ਕੈਦਖ਼ਾਨੇ ਵਿੱਚ ਪਾਇਆ ਸੀ,