Mark 6:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸ ਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿੱਥੋਂ ਸਿੱਖਿਆ ਅਤੇ ਉਸ ਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿੱਥੋਂ ਹਾਸਿਲ ਕੀਤੀ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਬਤ ਦੇ ਦਿਨ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗੇ ਤਾਂ ਬਹੁਤ ਸਾਰੇ ਲੋਕ ਉਹਨਾਂ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋ ਗਏ ਅਤੇ ਕਹਿਣ ਲੱਗੇ, “ਇਸ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ ਹੈ? ਇਹ ਸਿਆਣਪ ਇਸ ਨੂੰ ਕਿੱਥੋਂ ਮਿਲੀ ਹੈ? ਇਹ ਕਿਵੇਂ ਸਾਰੇ ਚਮਤਕਾਰ ਕਰਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਨੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕੀਤਾ, ਅਤੇ ਬਹੁਤ ਸਾਰੇ ਲੋਕ ਜਿਨ੍ਹਾਂ ਨੇ ਉਹਨਾਂ ਨੂੰ ਸੁਣਿਆ ਹੈਰਾਨ ਹੋਏ। “ਇਸ ਆਦਮੀ ਨੂੰ ਇਹ ਗੱਲਾਂ ਕਿੱਥੋਂ ਮਿਲੀਆਂ ਹਨ?” ਉਹਨਾਂ ਨੇ ਪੁੱਛਿਆ। “ਇਹ ਕਿਹੜੀ ਬੁੱਧ ਹੈ ਜੋ ਉਸਨੂੰ ਦਿੱਤੀ ਗਈ ਹੈ? ਇਹ ਕਿਸ ਤਰ੍ਹਾ ਦੇ ਚਮਤਕਾਰ ਹਨ ਜੋ ਉਹ ਕਰ ਰਿਹਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਬਤ ਦਾ ਦਿਨ ਹੋਇਆ ਤਾਂ ਉਹ ਸਮਾਜ ਵਿੱਚ ਉਪਦੇਸ਼ ਦੇਣ ਲੱਗਾ ਅਰ ਬਹੁਤੇ ਸੁਣ ਕੇ ਹੈਰਾਨ ਹੋ ਗਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਰ ਏਹੋ ਜਹੀਆਂ ਕਰਾਮਾਤਾਂ ਜੋ ਉਹ ਦੇ ਹੱਥੋਂ ਹੁੰਦੀਆਂ ਹਨ ਕੀ ਹਨ?
Punjabi ERV
ਉਸਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿਥੋਂ ਸਿਖਿਆ ਅਤੇ ਉਸਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿਥੋਂ ਹਾਸਿਲ ਕੀਤੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد سبت دا دِن ہویا تَد اوہ عبادت خانے وِچ تعلِیم دین لگّا تے بتھیرے سُنن والِیاں حَیران ہو کے آکھیا پئی ایہہ گلّاں اوہنوں کِتّھوں آئِیاں؟ تے ایہہ کہی دانائی اے جو اوہنوں دِتّی گئی؟ تے ایہو جیہیاں کراماتاں جیہڑیاں اوہدے ہتھّوں ہوندیاں نیں کِیہ نیں؟
Punjabi Standard Bible (Punjabi Standard Bible) 2023
ਜਦੋਂ ਸਬਤ ਦਾ ਦਿਨ ਆਇਆ ਤਾਂ ਉਹ ਸਭਾ-ਘਰ ਵਿੱਚ ਉਪਦੇਸ਼ ਦੇਣ ਲੱਗਾ ਅਤੇ ਬਹੁਤ ਸਾਰੇ ਲੋਕ ਸੁਣ ਕੇ ਹੈਰਾਨ ਰਹਿ ਗਏ ਅਤੇ ਕਹਿਣ ਲੱਗੇ, “ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ ਅਤੇ ਇਹ ਕਿਹੜਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ ਹੈ ਕਿ ਇਸ ਦੇ ਹੱਥੋਂ ਇਹੋ ਜਿਹੇ ਚਮਤਕਾਰ ਹੁੰਦੇ ਹਨ?