Mark 6:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰੱਖ ਸੀ, ਇਸ ਲਈ ਉਸ ਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸ ਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਹੇਰੋਦੇਸ ਯੂਹੰਨਾ ਨੂੰ ਇੱਕ ਭਲਾ ਅਤੇ ਨੇਕ ਆਦਮੀ ਮੰਨਦਾ ਸੀ । ਇਸੇ ਕਾਰਨ ਉਹ ਯੂਹੰਨਾ ਤੋਂ ਡਰਦਾ ਸੀ ਅਤੇ ਉਸ ਦੀ ਸੁਰੱਖਿਆ ਵੀ ਕਰਦਾ ਸੀ । ਉਹ ਯੂਹੰਨਾ ਦਾ ਉਪਦੇਸ਼ ਸੁਣਨਾ ਪਸੰਦ ਕਰਦਾ ਸੀ ਪਰ ਹਮੇਸ਼ਾ ਉਸ ਨੂੰ ਸੁਣ ਕੇ ਉਲਝਣ ਵਿੱਚ ਪੈ ਜਾਂਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹੇਰੋਦੇਸ ਯੋਹਨ ਤੋਂ ਡਰਦਾ ਸੀ ਅਤੇ ਉਸ ਦੀ ਰੱਖਿਆ ਕਰਦਾ ਸੀ, ਕਿਉਂਕਿ ਉਹ ਜਾਣਦਾ ਸੀ ਕਿ ਉਹ ਇੱਕ ਧਰਮੀ ਅਤੇ ਪਵਿੱਤਰ ਆਦਮੀ ਹੈ। ਜਦੋਂ ਹੇਰੋਦੇਸ ਨੇ ਯੋਹਨ ਨੂੰ ਸੁਣਿਆ ਤਾਂ ਉਹ ਬੜਾ ਹੈਰਾਨ ਹੋਇਆ। ਫਿਰ ਵੀ ਉਹ ਉਸਨੂੰ ਸੁਣਨਾ ਪਸੰਦ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤ੍ਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਰ ਉਹ ਦੀ ਰੱਛਿਆ ਕਰਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧੇ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਹ ਦੀ ਸੁਣਦਾ ਸੀ
Punjabi ERV
ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰਖ ਸੀ, ਇਸ ਲਈ ਉਸਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬਡ਼ੇ ਅਨੰਦ ਨਾਲ ਸੁਣਦਾ ਸੀ। ਪਰ ਉਸਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہیرودیس یُوحنّا نُوں نیک تے پاک بندہ جان کے اوہدے توں ڈردا تے اوہنوں بچائی رکھدا سی۔ تے اوہدی سُن کے بڑا حَیران ہوندا سی۔ تے خُوشی نال اوہدی سُندا ہوندا سی۔
Punjabi Standard Bible (Punjabi Standard Bible) 2023
ਕਿਉਂਕਿ ਹੇਰੋਦੇਸ ਯੂਹੰਨਾ ਨੂੰ ਇੱਕ ਧਰਮੀ ਅਤੇ ਪਵਿੱਤਰ ਵਿਅਕਤੀ ਜਾਣ ਕੇ ਉਸ ਤੋਂ ਡਰਦਾ ਸੀ ਅਤੇ ਉਸ ਦਾ ਬਚਾਅ ਕਰ ਰਿਹਾ ਸੀ। ਉਹ ਉਸ ਦੀ ਸੁਣ ਕੇ ਬਹੁਤ ਦੁਬਿਧਾ ਵਿੱਚ ਪੈ ਜਾਂਦਾ ਸੀ, ਫਿਰ ਵੀ ਖੁਸ਼ੀ ਨਾਲ ਉਸ ਦੀ ਸੁਣਦਾ ਸੀ।