Mark 6:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਖ਼ੀਰ ਹੇਰੋਦਿਆਸ ਦੇ ਹੱਥ ਇੱਕ ਮੌਕਾ ਆ ਗਿਆ । ਇਹ ਹੇਰੋਦੇਸ ਦਾ ਜਨਮ ਦਿਨ ਸੀ । ਉਸ ਨੇ ਆਪਣੇ ਸਾਰੇ ਵੱਡੇ ਸਰਕਾਰੀ ਅਫ਼ਸਰਾਂ, ਸੈਨਾਪਤੀਆਂ ਅਤੇ ਗਲੀਲ ਦੇ ਵੱਡੇ ਵੱਡੇ ਲੋਕਾਂ ਨੂੰ ਇੱਕ ਖ਼ਾਸ ਭੋਜ ਉੱਤੇ ਸੱਦਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੰਤ ਵਿੱਚ ਜਦੋਂ ਸਮਾਂ ਆ ਗਿਆ। ਉਸਦੇ ਜਨਮ-ਦਿਨ ਤੇ ਹੇਰੋਦੇਸ ਨੇ ਆਪਣੇ ਉੱਚ ਅਧਿਕਾਰੀਆਂ ਅਤੇ ਫ਼ੌਜੀ ਕਮਾਂਡਰਾਂ ਅਤੇ ਗਲੀਲ ਦੇ ਪ੍ਰਮੁੱਖ ਆਦਮੀਆਂ ਲਈ ਇੱਕ ਦਾਅਵਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਉ ਦਾ ਦਿਨ ਆ ਪਹੁੰਚਿਆ ਜਦ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਈਸਾਂ ਲਈ ਦਾਉਤ ਕੀਤੀ
Punjabi ERV
ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے موقعہ دا دیہاڑا آگیا۔ پئی ہیرودیس اپنے جنم دِن اُتّے وڈّے وڈّے امِیراں تے صُوبیداراں تے گلِیل دے رئیساں دی ضیافت کِیتی۔
Punjabi Standard Bible (Punjabi Standard Bible) 2023
ਫਿਰ ਉਹ ਉਚਿਤ ਸਮਾਂ ਆ ਗਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ 'ਤੇ ਆਪਣੇ ਉੱਚ-ਅਧਿਕਾਰੀਆਂ, ਸੈਨਾਪਤੀਆਂ ਅਤੇ ਗਲੀਲ ਦੇ ਮੁਖੀਆਂ ਨੂੰ ਦਾਅਵਤ ਦਿੱਤੀ।