Mark 6:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਮੌਕੇ ਉੱਤੇ ਹੇਰੋਦਿਆਸ ਦੀ ਧੀ ਆਈ ਅਤੇ ਉਸ ਨੇ ਨੱਚ ਕੇ ਹੇਰੋਦੇਸ ਅਤੇ ਉਸ ਦੇ ਪ੍ਰਾਹੁਣਿਆਂ ਨੂੰ ਖ਼ੁਸ਼ ਕੀਤਾ । ਇਸ ਲਈ ਰਾਜੇ ਨੇ ਉਸ ਲੜਕੀ ਨੂੰ ਕਿਹਾ, “ਜੋ ਤੇਰੀ ਇੱਛਾ ਹੈ ਮੰਗ, ਮੈਂ ਪੂਰੀ ਕਰਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਹੇਰੋਦਿਅਸ ਦੀ ਧੀ ਆਈ ਅਤੇ ਨੱਚੀ, ਉਸਨੇ ਹੇਰੋਦੇਸ ਅਤੇ ਉਸਦੇ ਖਾਣੇ ਵਾਲੇ ਮਹਿਮਾਨਾਂ ਨੂੰ ਖੁਸ਼ ਕੀਤਾ। ਰਾਜੇ ਨੇ ਲੜਕੀ ਨੂੰ ਕਿਹਾ, “ਜੋ ਕੁਝ ਤੂੰ ਚਾਹੁੰਦੀ ਹੈ ਉਹ ਮੰਗ, ਅਤੇ ਮੈਂ ਤੁਹਾਨੂੰ ਦੇ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਅਰ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਰਿਝਾਇਆ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੈਥੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ
Punjabi ERV
ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨਚ੍ਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁਡ਼ੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ہیرودیاس دی دِھی آپ اندر آ کے نچّی۔ تے ہیرودیس تے اوہدے نال بیہن والیاں نُوں خُوش کِیتا۔ تے بادشاہ نے کُڑی نُوں آکھیا۔ جو چاہیں تُوں مَیتھوں منگ۔ مَیں تینُوں دیاں گا۔
Punjabi Standard Bible (Punjabi Standard Bible) 2023
ਤਦ ਹੇਰੋਦਿਯਾਸ ਦੀ ਬੇਟੀ ਅੰਦਰ ਆਈ ਅਤੇ ਉਸ ਨੇ ਨੱਚ ਕੇ ਹੇਰੋਦੇਸ ਅਤੇ ਉਸ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ। ਰਾਜੇ ਨੇ ਉਸ ਲੜਕੀ ਨੂੰ ਕਿਹਾ, “ਤੂੰ ਜੋ ਚਾਹੇਂ, ਮੇਰੇ ਤੋਂ ਮੰਗ ਅਤੇ ਮੈਂ ਤੈਨੂੰ ਦਿਆਂਗਾ।”