Mark 6:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਵਚਨ ਦਿੱਤਾ, “ਜੇਕਰ ਤੂੰ ਮੇਰਾ ਅੱਧਾ ਰਾਜ ਵੀ ਮੰਗੇਂਗੀ ਤਾਂ ਮੈਂ ਉਹ ਵੀ ਦੇ ਦੇਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਉਸ ਨਾਲ ਸਹੁੰ ਖਾ ਕੇ ਵਾਅਦਾ ਕੀਤਾ, “ਜੋ ਕੁਝ ਤੁਸੀਂ ਮੰਗੋਂਗੇ ਉਹ ਦੇ ਦੇਵਾਂਗਾ, ਮੇਰੇ ਅੱਧੇ ਰਾਜ ਤੱਕ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਦੇ ਅੱਗੇ ਸੌਂਹ ਖਾਧੀ ਭਈ ਜੋ ਕੁਝ ਤੂੰ ਮੈਥੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੀਕਰ ਭੀ ਤੈਨੂੰ ਦਿਆਂਗਾ
Punjabi ERV
ਉਸਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅਧਾ ਰਾਜ ਹੀ ਕਿਉਂ ਨਾ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے نال سَونہہ کھا دی پئی جو کُجھ تُوں مَیتھوں منگیں گی۔ مَیں اپنے ادھے راج تِیکر وی تینُوں دے دیاں گا۔
Punjabi Standard Bible (Punjabi Standard Bible) 2023
ਉਸ ਨੇ ਸੌਂਹ ਖਾ ਕੇ ਉਸ ਨੂੰ ਕਿਹਾ, “ਤੂੰ ਜੋ ਕੁਝ ਵੀ ਮੇਰੇ ਤੋਂ ਮੰਗੇਂ, ਚਾਹੇ ਉਹ ਮੇਰਾ ਅੱਧਾ ਰਾਜ ਵੀ ਕਿਉਂ ਨਾ ਹੋਵੇ, ਮੈਂ ਤੈਨੂੰ ਦੇ ਦਿਆਂਗਾ।”