Mark 6:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉੱਥੇ ਪਹੁੰਚੇ ਜਿੱਥੇ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਗਿਆ ਸੀ। ਸਗੋਂ ਲੋਕ ਉਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਬਹੁਤ ਲੋਕਾਂ ਨੇ ਉਹਨਾਂ ਨੂੰ ਜਾਂਦੇ ਦੇਖ ਕੇ ਪਛਾਣ ਲਿਆ । ਇਸ ਲਈ ਲੋਕ ਸਾਰੇ ਸ਼ਹਿਰਾਂ ਤੋਂ ਪੈਦਲ ਹੀ ਦੌੜ ਕੇ, ਯਿਸੂ ਅਤੇ ਉਹਨਾਂ ਦੇ ਚੇਲਿਆਂ ਤੋਂ ਪਹਿਲਾਂ ਹੀ ਉਸ ਥਾਂ ਉੱਤੇ ਪਹੁੰਚ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਬਹੁਤ ਸਾਰੇ ਜਿਨ੍ਹਾਂ ਨੇ ਉਹਨਾਂ ਨੂੰ ਜਾਂਦੇ ਵੇਖਿਆ ਉਹਨਾਂ ਨੂੰ ਪਛਾਣ ਲਿਆ ਅਤੇ ਸਾਰੇ ਕਸਬਿਆਂ ਤੋਂ ਪੈਦਲ ਭੱਜੇ ਅਤੇ ਉਹਨਾਂ ਦੇ ਅੱਗੇ ਉੱਥੇ ਪਹੁੰਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਰ ਸਾਰਿਆਂ ਨਗਰਾਂ ਤੋਂ ਪੈਦਲ ਉਧੱਰ ਨੂੰ ਇੱਕ ਸੰਗ ਦੌੜੇ ਅਤੇ ਉਨ੍ਹਾਂ ਤੋਂ ਅੱਗੇ ਹੀ ਜਾ ਪਹੁੰਚੇ
Punjabi ERV
ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉਥੇ ਪਹੁੰਚੇ ਜਿਥੇ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਗਿਆ ਸੀ। ਸਗੋਂ ਲੋਕ ਉਸਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਉਥੇ ਮੌਜੂਦ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر لوکاں اوہناں نُوں جاندِیاں ویکھیا۔ تے بتھیریاں سنجھان لیا۔ تے سارے شہراں توں پَیدل اودھر نُوں اکٹّھے دَوڑے۔ تے اوہناں توں اگّے اَپڑے۔
Punjabi Standard Bible (Punjabi Standard Bible) 2023
ਪਰ ਬਹੁਤਿਆਂ ਨੇ ਉਨ੍ਹਾਂ ਨੂੰ ਜਾਂਦੇ ਹੋਏ ਵੇਖਿਆ ਅਤੇ ਪਛਾਣ ਲਿਆ । ਤਦ ਉਹ ਸਾਰਿਆਂ ਨਗਰਾਂ ਤੋਂ ਪੈਦਲ ਹੀ ਦੌੜ ਕੇ ਉਨ੍ਹਾਂ ਤੋਂ ਪਹਿਲਾਂ ਉੱਥੇ ਜਾ ਪਹੁੰਚੇ।